ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 37 ਪੈਸੇ ਡਿੱਗ ਕੇ 82.29 ''ਤੇ ਆਇਆ

03/08/2023 12:24:53 PM

ਮੁੰਬਈ- ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਨਕਾਰਾਤਮਕ ਰੁਖ਼ ਦੇ ਚੱਲਦੇ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ 37 ਪੈਸੇ ਦੀ ਗਿਰਾਵਟ ਦੇ ਨਾਲ 82.29 ਰੁਪਏ ਦੇ ਪੱਧਰ 'ਤੇ ਆ ਗਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ ਕਮਜ਼ੋਰ ਹੋ ਕੇ 82.25 'ਤੇ ਖੁੱਲ੍ਹਿਆ ਅਤੇ ਫਿਰ ਪਿਛਲੇ ਬੰਦ ਦੇ ਮੁਕਾਬਲੇ 37 ਪੈਸੇ ਦੀ ਗਿਰਾਵਟ ਦਰਜ ਕਰਦੇ ਹੋਏ 82.29 'ਤੇ ਆ ਗਿਆ ਹੈ।

ਇਹ ਵੀ ਪੜ੍ਹੋ- ਹੁਣ ਸਸਤੀ ਮਿਲੇਗੀ ਅਰਹਰ ਦੀ ਦਾਲ, ਨਹੀਂ ਲੱਗੇਗੀ ਕਸਟਮ ਡਿਊਟੀ

ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 81.92 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.18 ਫ਼ੀਸਦੀ ਵਧ ਕੇ 105.80 'ਤੇ ਆ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੋਲੀ ਦੇ ਮੌਕੇ ਸ਼ੇਅਰ ਬਾਜ਼ਾਰ ਅਤੇ ਮੁਦਰਾ ਬਾਜ਼ਾਰ ਬੰਦ ਸਨ।

ਇਹ ਵੀ ਪੜ੍ਹੋ- Goldman Sachs ਨੇ 6 ਸਾਲਾਂ 'ਚ ਪਹਿਲੀ ਵਾਰ ਐਪਲ ਦੇ ਸਟਾਕ 'ਤੇ ਦਿੱਤੀ ਪਾਜ਼ੇਟਿਵ ਸਲਾਹ

ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਵਾਇਦਾ 0.28 ਫ਼ੀਸਦੀ ਵਧ ਕੇ 83.52 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਕਾਬਲੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਪੀ.ਆਈ) ਨੇ ਸੋਮਵਾਰ ਨੂੰ ਸ਼ੁੱਧ ਰੂਪ ਨਾਲ 721.37 ਕਰੋੜ ਦੇ ਸ਼ੇਅਰ ਖਰੀਦੇ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

Aarti dhillon

This news is Content Editor Aarti dhillon