ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਟੁੱਟਿਆ
Monday, Sep 12, 2022 - 10:39 AM (IST)
ਮੁੰਬਈ (ਭਾਸ਼ਾ) - ਸ਼ੇਅਰ ਬਾਜ਼ਾਰਾਂ ਵਿਚ ਸਕਾਰਾਤਮਕ ਸ਼ੁਰੂਆਤ ਦੇ ਬਾਵਜੂਦ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੀ ਗਿਰਾਵਟ ਨਾਲ 79.67 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 79.66 'ਤੇ ਖੁੱਲ੍ਹਿਆ ਅਤੇ ਫਿਰ ਡਿੱਗ ਕੇ 79.67 'ਤੇ ਆ ਗਿਆ। ਇਸ ਤਰ੍ਹਾਂ ਰੁਪਏ ਨੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ 10 ਪੈਸੇ ਦੀ ਗਿਰਾਵਟ ਦਰਜ ਕੀਤੀ।
ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 12 ਪੈਸੇ ਦੇ ਵਾਧੇ ਨਾਲ 79.57 ਦੇ ਪੱਧਰ 'ਤੇ ਬੰਦ ਹੋਇਆ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.23 ਫੀਸਦੀ ਡਿੱਗ ਕੇ 108.75 'ਤੇ ਆ ਗਿਆ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 1.49 ਫੀਸਦੀ ਡਿੱਗ ਕੇ 91.46 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 2,132.42 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : ਰੁਪਏ ਨੂੰ ਡਿੱਗਣ ਤੋਂ ਬਚਾਉਣ ਲਈ RBI ‘ਸਮਝਦਾਰੀ’ ਨਾਲ ਕਰ ਰਿਹੈ ਵਿਦੇਸ਼ੀ ਕਰੰਸੀ ਭੰਡਾਰ ਦੀ ਵਰਤੋਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।