ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਟੁੱਟਿਆ

09/21/2022 1:56:13 PM

ਮੁੰਬਈ- ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਅਤੇ ਹੋਰ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਦੀ ਗਿਰਾਵਟ ਦੇ ਨਾਲ 79.82 'ਤੇ ਆ ਗਿਆ ਹੈ। 
ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਾ ਸਥਾਨਕ ਮੁਦਰਾ 'ਤੇ ਅਸਰ ਪਿਆ। ਇਸ ਤੋਂ ਇਲਾਵਾ ਕੱਚੇ ਤੇਲ ਦੀਆਂ ਕੀਮਤਾਂ 'ਚ ਮਜ਼ਬੂਤੀ ਅਤੇ ਨਿਵੇਸ਼ਕਾਂ ਦੇ ਜੋਖਮ ਨਾ ਲੈਣ ਦੇ ਰੁਝਾਣ ਨੇ ਵੀ ਰੁਪਏ ਨੂੰ ਪ੍ਰਭਾਵਿਤ ਕੀਤਾ। 
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 79.81 'ਤੇ ਖੁੱਲ੍ਹਿਆ ਅਤੇ ਫਿਰ ਡਿੱਗ ਕੇ 79.82 'ਤੇ ਆ ਗਿਆ। ਇਸ ਤਰ੍ਹਾਂ ਰੁਪਏ ਨੇ ਪਿਛਲੇ ਬੰਦ ਭਾਅ ਦੇ ਮੁਕਾਬਲੇ 8 ਪੈਸੇ ਦੀ ਗਿਰਾਵਟ ਦਰਜ ਕੀਤੀ। ਸ਼ੁਰੂਆਤੀ ਸੌਦਿਆਂ 'ਚ ਰੁਪਏ ਨੇ 79.79 ਦੇ ਪੱਧਰ ਨੂੰ ਛੂਹਿਆ ਸੀ। ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਸੱਤ ਪੈਸੇ ਦੀ ਤੇਜ਼ੀ ਦੇ ਨਾਲ 79.74 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। 


Aarti dhillon

Content Editor

Related News