ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਡਿੱਗ ਕੇ 81.66 'ਤੇ ਆਇਆ

Thursday, Oct 06, 2022 - 10:44 AM (IST)

ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਡਿੱਗ ਕੇ 81.66 'ਤੇ ਆਇਆ

ਮੁੰਬਈ- ਬਾਜ਼ਾਰ 'ਚ ਬਹੁਤ ਜ਼ਿਆਦਾ ਅਸਥਿਰਤਾ ਦੇ ਵਿਚਾਲੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਚਾਰ ਪੈਸੇ ਟੁੱਟ ਕੇ 81.66 'ਤੇ ਆ ਗਿਆ। ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਰੁਪਏ 'ਤੇ ਦਬਾਅ ਦੇਖਿਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 81.52 'ਤੇ ਮਜ਼ਬੂਤੀ ਦੇ ਨਾਲ ਖੁੱਲ੍ਹਿਆ, ਪਰ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦਰਜ ਕਰਦੇ ਹੋਏ 81.66 'ਤੇ ਆ ਗਿਆ। ਇਸ ਤਰ੍ਹਾਂ ਰੁਪਿਆ ਪਿਛਲੇ ਬੰਦ ਭਾਅ ਦੇ ਮੁਤਾਬਲੇ ਚਾਰ ਪੈਸੇ ਟੁੱਟ ਗਿਆ। ਰੁਪਿਆ ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ 20 ਪੈਸੇ ਦੀ ਤੇਜ਼ੀ ਦੇ ਨਾਲ 81.62 'ਤੇ ਬੰਦ ਹੋਇਆ ਸੀ।

ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ ਬੁੱਧਵਾਰ ਨੂੰ ਦੁਸਹਿਰੇ ਦੇ ਮੌਕੇ 'ਤੇ ਬੰਦ ਸੀ। ਇਸ ਵਿਚਾਲੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.35 ਫੀਸਦੀ ਡਿੱਗ ਕੇ 110.81 'ਤੇ ਆ ਗਿਆ। ਸੰਸਾਰਕ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 0.13 ਫੀਸਦੀ ਵਧ ਕੇ 93.49 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ ਸ਼ੁੱਧ ਰੂਪ ਨਾਲ 1,344.63 ਕਰੋੜ ਰੁਪਏ ਦੇ ਸ਼ੇਅਰ ਖਰੀਦੇ।


author

Aarti dhillon

Content Editor

Related News