ਸ਼ੁਰੂਆਤੀ ਕਾਰੋਬਾਰ ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਚੜ੍ਹਿਆ
Tuesday, Apr 27, 2021 - 12:00 PM (IST)
ਮੁੰਬਈ - ਘਰੇਲੂ ਸ਼ੇਅਰ ਬਾਜ਼ਾਰ ਦੇ ਸਕਾਰਾਤਮਕ ਰੁਖ਼ ਕਾਰਨ ਰੁਪਿਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ 14 ਪੈਸੇ ਚੜ੍ਹ ਕੇ 74.59 ਦੇ ਪੱਧਰ 'ਤੇ ਪਹੁੰਚ ਗਿਆ।
ਅੰਤਰ ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਸਥਾਨਕ ਇਕਾਈ ਅਮਰੀਕੀ ਡਾਲਰ ਦੇ ਮੁਕਾਬਲੇ 74.65 ਤੇ ਖੁੱਲ੍ਹੀ ਅਤੇ ਫਿਰ ਵਾਧਾ ਦਰਜ ਕਰਦੇ ਹੋਏ 74.59 ਦੇ ਉੱਚ ਪੱਧਰ ਤੇ ਪਹੁੰਚ ਗਈ, ਜਿਹੜੀ ਪਿਛਲੇ ਬੰਦ ਭਾਅ ਦੇ ਮੁਕਾਬਲੇ ਕਰੀਬ 14 ਪੈਸੇ ਦਾ ਵਾਧਾ ਦਰਸਾਉਂਦਾ ਹੈ। ਰੁਪਿਆ ਸੋਮਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ 74.73 'ਤੇ ਬੰਦ ਹੋਇਆ ਸੀ।
ਇਸ ਦੌਰਾਨ 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਇੰਡੈਕਸ 0.13 ਫ਼ੀਸਦ ਵਧ ਕੇ 90.92 'ਤੇ ਆ ਗਿਆ। ਗਲੋਬਲ ਤੇਲ ਬੈਂਚਮਾਰਕ ਬ੍ਰੇਂਟ ਕਰੂਡ ਵਾਇਦਾ 0.53 ਫ਼ੀਸਦ ਵਧ ਕੇ 66 ਡਾਲਰ ਪ੍ਰਤੀ ਬੈਰਲ ਹੋ ਗਿਆ।