ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਟੁੱਟਿਆ
Wednesday, Apr 27, 2022 - 10:52 AM (IST)

ਮੁੰਬਈ-ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਵਿਦੇਸ਼ਾਂ ਫੰਡ ਦੀ ਬਿਕਵਾਲੀ ਜਾਰੀ ਰਹਿਣ ਦੇ ਚੱਲਦੇ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ 16 ਪੈਸੇ ਟੁੱਟ ਕੇ 76.72 ਦੇ ਪੱਧਰ 'ਤੇ ਆ ਗਿਆ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.69 'ਤੇ ਖੁੱਲ੍ਹਿਆ ਅਤੇ ਫਿਰ ਗਿਰਾਵਟ ਦਰਜ ਕਰਦੇ ਹੋਏ 76.72 ਦੇ ਪੱਧਰ 'ਤੇ ਆ ਗਿਆ, ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ 16 ਪੈਸੇ ਦੀ ਗਿਰਾਵਟ ਦਰਸਾਉਂਦਾ ਹੈ। ਰੁਪਿਆ ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ 76.56 'ਤੇ ਬੰਦ ਹੋਇਆ।
ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.05 ਫੀਸਦੀ ਵਧ ਕੇ 102.34 'ਤੇ ਸੀ।
ਇਸ ਵਿਚਾਲੇ ਸੰਸਾਰਕ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 0.27 ਫੀਸਦੀ ਵਧ ਕੇ 105.27 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਪਹੁੰਚ ਗਿਆ।
ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ ਸ਼ੁੱਧ ਰੂਪ ਨਾਲ 1,174,05 ਕਰੋੜ ਰੁਪਏ ਦੇ ਸ਼ੇਅਰ ਵੇਚੇ।