ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਫਿਸਲਿਆ
Thursday, Feb 10, 2022 - 12:27 PM (IST)
ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਮੁੱਖ ਉਧਾਰ ਦਰਾਂ ਨੂੰ ਕੋਈ ਬਦਲਾਅ ਨਾ ਕੀਤੇ ਜਾਣ ਤੋਂ ਬਾਅਦ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਡਿੱਗ ਕੇ 75.02 'ਤੇ ਆ ਗਿਆ। ਆਰਬੀਆਈ ਨੇ ਆਪਣੀ ਮੁਦਰਾ ਨੀਤੀ ਸਮੀਖਿਆ ਵਿੱਚ ਅਨੁਕੂਲ ਰੁਖ ਨੂੰ ਜਾਰੀ ਰੱਖਣ ਲਈ ਬਾਰੇ ਕਿਹਾ ਹੈ।
ਆਰਬੀਆਈ ਨੇ ਰੇਪੋ ਦਰ ਨੂੰ 4 ਫੀਸਦੀ 'ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ ਨੇ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। MPC ਨੇ ਰਿਵਰਸ ਰੇਪੋ ਰੇਟ ਨੂੰ 3.35 ਫੀਸਦੀ 'ਤੇ ਬਰਕਰਾਰ ਰੱਖਿਆ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.90 'ਤੇ ਖੁੱਲ੍ਹਿਆ, ਅਤੇ ਫਿਰ ਪਿਛਲੀ ਬੰਦ ਕੀਮਤ ਦੇ ਮੁਕਾਬਲੇ 21 ਪੈਸੇ ਦੀ ਗਿਰਾਵਟ ਨਾਲ 75.05 'ਤੇ ਆ ਗਿਆ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 74.84 ਦੇ ਪੱਧਰ 'ਤੇ ਬੰਦ ਹੋਇਆ ਸੀ।
ਫਾਰੇਕਸ ਵਪਾਰੀਆਂ ਨੇ ਕਿਹਾ ਕਿ ਅਮਰੀਕੀ ਮੁਦਰਾ ਦੀ ਮਜ਼ਬੂਤੀ, ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਵਿਦੇਸ਼ੀ ਫੰਡਾਂ ਦੇ ਬਾਹਰ ਆਉਣ ਨਾਲ ਸਥਾਨਕ ਯੂਨਿਟ ਪ੍ਰਭਾਵਿਤ ਹੋਇਆ ਹੈ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.05 ਫੀਸਦੀ ਵਧ ਕੇ 95.53 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.04 ਫੀਸਦੀ ਵਧ ਕੇ 91.59 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਕੁੱਲ ਆਧਾਰ ਤੇ 892.64 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।