ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਟੁੱਟਿਆ
Tuesday, Jan 25, 2022 - 12:53 PM (IST)
ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ‘ਚ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰ ‘ਚ ਗਿਰਾਵਟ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੱਤ ਪੈਸੇ ਟੁੱਟ ਕੇ 74.67 ‘ਤੇ ਆ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਭੂ-ਰਾਜਨੀਤਿਕ ਤਣਾਅ, ਵਿਦੇਸ਼ੀ ਫੰਡਾਂ ਦਾ ਲਗਾਤਾਰ ਬਾਹਰ ਆਉਣਾ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨੇ ਸਥਾਨਕ ਮੁਦਰਾ 'ਤੇ ਦਬਾਅ ਪਾਇਆ। ਇਸ ਤੋਂ ਇਲਾਵਾ ਨਿਵੇਸ਼ਕ ਇਸ ਹਫਤੇ ਅਮਰੀਕੀ ਫੈਡਰਲ ਰਿਜ਼ਰਵ ਦੀ ਬੈਠਕ ਦੇ ਨਤੀਜੇ ਦਾ ਵੀ ਇੰਤਜ਼ਾਰ ਕਰਨਗੇ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.60 'ਤੇ ਖੁੱਲ੍ਹਿਆ ਅਤੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਸੱਤ ਪੈਸੇ ਦੀ ਗਿਰਾਵਟ ਦਰਜ ਕਰਦੇ ਹੋਏ 74.67 'ਤੇ ਖਿਸਕ ਗਿਆ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 74.60 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.04 ਫੀਸਦੀ ਵਧ ਕੇ 95.95 'ਤੇ ਪਹੁੰਚ ਗਿਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।