ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਵਧ ਕੇ ਖੁੱਲ੍ਹਿਆ
Tuesday, Feb 28, 2023 - 10:54 AM (IST)
ਮੁੰਬਈ (ਏਜੰਸੀ) - ਅਮਰੀਕੀ ਮੁਦਰਾ 'ਚ ਉੱਚ ਪੱਧਰਾਂ ਤੋਂ ਕਮਜ਼ੋਰੀ ਨੂੰ ਦੇਖਦੇ ਹੋਏ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 11 ਪੈਸੇ ਮਜ਼ਬੂਤ ਹੋ ਕੇ 82.68 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਆਉਣ ਨਾਲ ਰੁਪਏ ਦੇ ਲਾਭ ਨੂੰ ਸੀਮਤ ਕੀਤਾ ਹੈ। ਅੰਤਰ ਬੈਂਕ ਫਾਰੇਕਸ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.69 'ਤੇ ਖੁੱਲ੍ਹਿਆ ਅਤੇ ਅਤੇ ਪਿਛਲੇ ਬੰਦ ਭਾਅ ਦੇ ਮੁਕਾਬਲੇ 11 ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.68 ਦੇ ਪੱਧਰ 'ਤੇ ਪਹੁੰਚ ਗਿਆ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.79 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਤਾਲਿਬਾਨ ਦੀ ਪਾਕਿ ਸਰਕਾਰ ਨੂੰ ਆਫ਼ਰ - ਅੱਤਵਾਦੀਆਂ ਦੇ ਬਣਾਓ ਘਰ ਤੇ ਦਿਓ ਪੈਸੇ, ਤਾਂ ਹੀ ਰੁਕਣਗੇ ਹਮਲੇ
ਗਲੋਬਲ ਬਾਜ਼ਾਰਾਂ ਦਾ ਹਾਲ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਇੱਕ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.06 ਪ੍ਰਤੀਸ਼ਤ ਵਧ ਕੇ 104.73 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.17 ਫੀਸਦੀ ਵਧ ਕੇ 82.59 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਸੋਮਵਾਰ ਨੂੰ 2,022.52 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਅਡਾਨੀ ਸਮੂਹ ਹੀ ਨਹੀਂ ਇਨ੍ਹਾਂ ਸਰਕਾਰੀ ਬੈਂਕਾਂ ਨੂੰ ਵੀ ਲੱਗਾ ਹਿੰਡਨਬਰਗ ਰਿਪੋਰਟ ਦਾ ਝਟਕਾ, 18 ਫ਼ੀਸਦੀ ਡਿੱਗੇ ਸ਼ੇਅਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।