ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਟੁੱਟ ਕੇ ਖੁੱਲ੍ਹਿਆ
Friday, Jul 21, 2023 - 11:24 AM (IST)
ਮੁੰਬਈ (ਭਾਸ਼ਾ) - ਘਰੇਲੂ ਸ਼ੇਅਰਾਂ ’ਚ ਨਕਾਰਾਤਮਕ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਮਜ਼ਬੂਤੀ ਨਾਲ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 12 ਪੈਸੇ ਕਮਜ਼ੋਰ ਹੋ ਕੇ 82.05 ’ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ 82.03 'ਤੇ ਖੁੱਲ੍ਹਿਆ, ਅਤੇ ਫਿਰ 82.05 'ਤੇ ਪਹੁੰਚ ਗਿਆ, ਜੋ ਕਿ ਇਸਦੀ ਪਿਛਲੀ ਬੰਦ ਕੀਮਤ ਨਾਲੋਂ 12 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 81.93 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ :ਚੀਨ ਨੂੰ ਇਕ ਹੋਰ ਵੱਡਾ ਝਟਕਾ, ਭਾਰਤ ਆ ਰਹੀ ਅਮਰੀਕਾ ਦੀ ਇਹ ਵੱਡੀ ਕੰਪਨੀ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾਡਾਲਰ ਸੂਚਕਾਂਕ 0.09 ਫੀਸਦੀ ਡਿੱਗ ਕੇ 100.78 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.78 ਫੀਸਦੀ ਵਧ ਕੇ 80.26 ਡਾਲਰ ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 3,370.90 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : Tata Group ਦਾ ਵੱਡਾ ਨਿਵੇਸ਼, ਬ੍ਰਿਟੇਨ 'ਚ ਸਥਾਪਿਤ ਕਰੇਗਾ 4 ਅਰਬ ਪੌਂਡ ਦਾ EV ਬੈਟਰੀ ਪਲਾਂਟ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।