ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਵਧ ਕੇ ਖੁੱਲ੍ਹਿਆ

Tuesday, Mar 28, 2023 - 11:07 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਵਧ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ ਵਿੱਚ ਸਕਾਰਾਤਮਕ ਰੁਖ ਅਤੇ ਅਮਰੀਕੀ ਡਾਲਰ ਵਿੱਚ ਕਮਜ਼ੋਰੀ ਨੇ ਨਿਵੇਸ਼ਕਾਂ ਦੀ ਧਾਰਨਾ ਨੂੰ ਹੁਲਾਰਾ ਦੇਣ ਦੇ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਦੀ ਮਜ਼ਬੂਤੀ ਨਾਲ 82.16 ਤੱਕ ਪਹੁੰਚ ਗਿਆ।

ਅੰਤਰਬੈਂਕ ਫਾਰੇਕਸ ਬਜ਼ਾਰ 'ਤੇ, ਰੁਪਿਆ ਡਾਲਰ ਦੇ ਮੁਕਾਬਲੇ 82.20 'ਤੇ ਖੁੱਲ੍ਹਿਆ, ਫਿਰ 82.16 'ਤੇ ਸੁਧਰਿਆ, ਜੋ ਪਿਛਲੇ ਕਾਰੋਬਾਰੀ ਦਿਨ ਦੇ ਮੁਕਾਬਲੇ 15 ਪੈਸੇ ਦਾ ਵਾਧਾ ਦਰਸਾਉਂਦਾ ਹੈ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.31 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਾ ਮੁਲਾਂਕਣ ਕਰਦਾ ਡਾਲਰ ਸੂਚਕਾਂਕ 0.25 ਫੀਸਦੀ ਡਿੱਗ ਕੇ 102.59 'ਤੇ ਆ ਗਿਆ।

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.42 ਫੀਸਦੀ ਡਿੱਗ ਕੇ 77.79 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ ਕੁੱਲ 890.64 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : PAN-Adhaar ਲਿੰਕ ਨਾ ਕੀਤੇ ਤਾਂ ਨਹੀਂ ਕਰ ਸਕੋਗੇ ਇਹ ਜ਼ਰੂਰੀ ਕੰਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News