ਅਮਰੀਕੀ ਡਾਲਰ ਮੁਕਾਬਲੇ ਰੁਪਿਆ 15 ਪੈਸੇ ਵਧ ਕੇ ਖੁੱਲ੍ਹਿਆ
Thursday, May 04, 2023 - 10:43 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਅਮਰੀਕੀ ਕਰੰਸੀ ਦੇ ਕਮਜ਼ੋਰ ਰੁਖ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਮਜ਼ਬੂਤ ਹੋ ਕੇ 81.65 'ਤੇ ਪਹੁੰਚ ਗਿਆ। ਫੋਰੈਕਸ ਡੀਲਰਾਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦਾ ਪ੍ਰਵਾਹ ਅਤੇ ਕੱਚੇ ਤੇਲ ਦੀਆਂ ਕੀਮਤਾਂ 75 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਡਿੱਗਣ ਨਾਲ ਸਥਾਨਕ ਮੁਦਰਾ ਨੂੰ ਸਮਰਥਨ ਮਿਲਿਆ। ਅੰਤਰਬੈਂਕ ਫਾਰੇਕਸ ਬਜ਼ਾਰ 'ਤੇ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 81.68 'ਤੇ ਮਜ਼ਬੂਤ ਖੁੱਲ੍ਹਣ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ 81.65 ਤੱਕ ਅੱਗੇ ਵਧਿਆ।
ਇਹ ਵੀ ਪੜ੍ਹੋ : ਗੋਲਡ ਬਾਂਡਸ ਦੇ ਨਿਵੇਸ਼ਕਾਂ ਨੂੰ 8 ਸਾਲਾਂ ’ਚ ਮਿਲਿਆ 13.7 ਫੀਸਦੀ ਦਾ ਰਿਟਰਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।