ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਵਧ ਕੇ ਖੁੱਲ੍ਹਿਆ
Monday, Feb 20, 2023 - 11:20 AM (IST)
ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ 'ਚ ਉੱਚ ਪੱਧਰਾਂ ਤੋਂ ਆਈ ਕਮਜ਼ੋਰੀ ਨੂੰ ਦੇਖਦੇ ਹੋਏ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 16 ਪੈਸੇ ਮਜ਼ਬੂਤ ਹੋ ਕੇ 82.66 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨੇ ਸਥਾਨਕ ਮੁਦਰਾ ਨੂੰ ਵਾਧੂ ਸਮਰਥਨ ਪ੍ਰਦਾਨ ਕੀਤਾ। ਅੰਤਰਬੈਂਕ ਫਾਰੇਕਸ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.69 'ਤੇ ਖੁੱਲ੍ਹਿਆ ਅਤੇ ਫਿਰ ਡਾਲਰ ਦੇ ਮੁਕਾਬਲੇ ਮਜ਼ਬੂਤ ਹੋ ਕੇ 82.66 'ਤੇ ਪਹੁੰਚ ਗਿਆ।
ਇਸ ਤਰ੍ਹਾਂ ਸਥਾਨਕ ਮੁਦਰਾ 'ਚ ਪਿਛਲੀ ਬੰਦ ਕੀਮਤ ਦੇ ਮੁਕਾਬਲੇ 16 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 82.82 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.13 ਫੀਸਦੀ ਵਧ ਕੇ 103.99 ਹੋ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.61 ਫੀਸਦੀ ਵਧ ਕੇ 83.51 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਇਹ ਵੀ ਪੜ੍ਹੋ : ਕੈਸ਼ਲੈੱਸ ਲੈਣ-ਦੇਣ 'ਚ ਵਿਸ਼ਵ ਰਿਕਾਰਡ ਬਣਾਏਗਾ ਭਾਰਤ , ਇਸ ਸਾਲ 7% ਆਰਥਿਕ ਵਿਕਾਸ ਦਾ ਰੱਖਿਆ ਟੀਚਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।