ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 25 ਪੈਸੇ ਫਿਸਲ ਕੇ ਖੁੱਲ੍ਹਿਆ

Monday, Apr 03, 2023 - 11:10 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 25 ਪੈਸੇ ਫਿਸਲ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰਾਂ 'ਚ ਨਕਾਰਾਤਮਕ ਰੁਝਾਨ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 25 ਪੈਸੇ ਕਮਜ਼ੋਰ ਹੋ ਕੇ 82.46 'ਤੇ ਆ ਗਿਆ।

ਸੋਮਵਾਰ ਨੂੰ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕਮਜ਼ੋਰ ਹੋ ਕੇ 82.44 'ਤੇ ਖੁੱਲ੍ਹਿਆ। ਫਿਰ ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 25 ਦੀ ਗਿਰਾਵਟ ਦਰਜ ਕਰਦੇ ਹੋਏ, 82.46 'ਤੇ ਆ ਗਿਆ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.21 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.48 ਫੀਸਦੀ ਵਧ ਕੇ 102.99 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 5.50 ਫੀਸਦੀ ਵਧ ਕੇ 84.28 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 357.86 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ : PM ਮੋਦੀ ਬੋਲੇ - ਸਿਰਫ਼ ਸਟੀਲ ਹੀ ਨਹੀਂ, ਅੱਜ ਭਾਰਤ ਸਾਰੇ ਖ਼ੇਤਰਾਂ ਵਿਚ ਹੋ ਰਿਹਾ ਹੈ ਆਤਮਨਿਰਭਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News