ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਵਧ ਕੇ ਖੁੱਲ੍ਹਿਆ

05/29/2023 10:27:38 AM

ਮੁੰਬਈ (ਭਾਸ਼ਾ) - ਘਰੇਲੂ ਅਤੇ ਗਲੋਬਲ ਸ਼ੇਅਰ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਖ ਦੇ ਨਾਲ ਵਿਦੇਸ਼ੀ ਫੰਡਾਂ ਦੀ ਖਰੀਦਦਾਰੀ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਦੀ ਮਜ਼ਬੂਤੀ ਨਾਲ 82.54 ਦੇ ਪੱਧਰ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ :  ਅਮਰੀਕਾ ਦੀਵਾਲੀਆ ਹੋਇਆ ਤਾਂ ਡੁੱਬ ਜਾਵੇਗੀ ਦੁਨੀਆ, 78 ਲੱਖ ਨੌਕਰੀਆਂ ਅਤੇ 10 ਲੱਖ ਕਰੋੜ ਡਾਲਰ ਹੋ ਜਾਣਗੇ ਤਬਾਹ

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.57 'ਤੇ ਮਜ਼ਬੂਤੀ ਨਾਲ ਖੁੱਲ੍ਹਿਆ ਅਤੇ ਵਾਧਾ ਦਰਜ ਕਰਦੇ ਹੋਏ 82.51 'ਤੇ ਪਹੁੰਚ ਗਿਆ। ਬਾਅਦ ਵਿੱਚ ਇਹ ਆਪਣੀ ਪਿਛਲੀ ਬੰਦ ਕੀਮਤ ਤੋਂ 6 ਪੈਸੇ ਵੱਧ ਕੇ 82.54 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਸ਼ੁੱਕਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 82.60 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.02 ਪ੍ਰਤੀਸ਼ਤ ਦੀ ਗਿਰਾਵਟ ਨਾਲ 104.18 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.69 ਫੀਸਦੀ ਵਧ ਕੇ 77.48 ਡਾਲਰ ਪ੍ਰਤੀ ਬੈਰਲ 'ਤੇ ਰਿਹਾ। 
ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 350.15 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ : 2000 ਰੁਪਏ ਦਾ ਨੋਟ ਜਮ੍ਹਾ ਕਰਵਾਉਣ ਲਈ ਜਾ ਰਹੇ ਹੋ Bank ਤਾਂ ਜਾਣੋ ਜੂਨ ਮਹੀਨੇ ਦੀਆਂ ਛੁੱਟੀਆਂ ਬਾਰੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News