ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਵਧ ਕੇ ਖੁੱਲ੍ਹਿਆ
Monday, Mar 27, 2023 - 11:25 AM (IST)
ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ ਵਿੱਚ ਸਕਾਰਾਤਮਕ ਰੁਖ ਅਤੇ ਅਮਰੀਕੀ ਡਾਲਰ ਵਿੱਚ ਕਮਜ਼ੋਰੀ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 9 ਪੈਸੇ ਮਜ਼ਬੂਤ ਹੋ ਕੇ 82.31 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਫਾਰੇਕਸ ਬਜ਼ਾਰ 'ਤੇ, ਰੁਪਿਆ ਡਾਲਰ ਦੇ ਮੁਕਾਬਲੇ 82.36 'ਤੇ ਖੁੱਲ੍ਹਿਆ, ਫਿਰ ਵਾਧੇ ਨਾਲ 82.31 ਪੱਧਰ 'ਤੇ ਸੁਧਰਿਆ, ਜਿਹੜਾ ਪਿਛਲੇ ਕਾਰੋਬਾਰੀ ਦਿਨ ਦੇ ਮੁਕਾਬਲੇ ਨੌਂ ਪੈਸੇ ਦਾ ਵਾਧਾ ਦਰਸਾਉਂਦਾ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਹੋਣ ਜਾ ਰਹੇ ਕਈ ਅਹਿਮ ਬਦਲਾਅ, ਪਰੇਸ਼ਾਨੀ ਤੋਂ ਬਚਣ ਲਈ 31 ਮਾਰਚ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ
ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.40 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਡਾਲਰ ਸੂਚਕਾਂਕ ਜੋ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਹੈ, 0.11 ਫੀਸਦੀ ਡਿੱਗ ਕੇ 103 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.04 ਫੀਸਦੀ ਵਧ ਕੇ 75.02 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਸ਼ੁੱਕਰਵਾਰ ਨੂੰ 1,720.44 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਅਪ੍ਰੈਲ ਮਹੀਨੇ 15 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਛੁੱਟੀ ਨਾਲ ਹੋਵੇਗੀ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।