ਅਮਰੀਕੀ ਡਾਲਰ ਮੁਕਾਬਲੇ ਰੁਪਿਆ 19 ਪੈਸੇ ਟੁੱਟ ਕੇ ਖੁੱਲ੍ਹਿਆ

Monday, Feb 27, 2023 - 10:31 AM (IST)

ਅਮਰੀਕੀ ਡਾਲਰ ਮੁਕਾਬਲੇ ਰੁਪਿਆ 19 ਪੈਸੇ ਟੁੱਟ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਗਿਰਾਵਟ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 19 ਪੈਸੇ ਕਮਜ਼ੋਰ ਹੋ ਕੇ 82.94 ਪ੍ਰਤੀ ਡਾਲਰ ਹੋ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕਮਜ਼ੋਰ ਹੋ ਕੇ 82.87 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਹ ਹੋਰ ਟੁੱਟ ਕੇ 82.94 ਪ੍ਰਤੀ ਡਾਲਰ 'ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸ਼ੁੱਕਰਵਾਰ ਨੂੰ ਰੁਪਿਆ 82.75 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਛੇ ਹੋਰ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਮੁਦਰਾ ਦੀ ਮਜ਼ਬੂਤੀ ਦਾ ਮੁਲਾਂਕਣ ਕਰਨ ਵਾਲਾ ਡਾਲਰ ਸੂਚਕਾਂਕ 0.04 ਫ਼ੀਸਦੀ ਵਧ ਕੇ 105.25 'ਤੇ ਪਹੁੰਚ ਗਿਆ।


author

Harinder Kaur

Content Editor

Related News