ਅਮਰੀਕੀ ਡਾਲਰ ਮੁਕਾਬਲੇ ਰੁਪਿਆ 13 ਪੈਸੇ ਡਿੱਗ ਕੇ ਖੁੱਲ੍ਹਿਆ

Tuesday, Sep 05, 2023 - 10:18 AM (IST)

ਅਮਰੀਕੀ ਡਾਲਰ ਮੁਕਾਬਲੇ ਰੁਪਿਆ 13 ਪੈਸੇ ਡਿੱਗ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਕਮਜ਼ੋਰ ਹੋ ਕੇ 82.84 ‘ਤੇ ਆ ਗਿਆ। ਵਿਦੇਸ਼ੀ ਫੰਡਾਂ ਦੀ ਵਿਕਰੀ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਘਰੇਲੂ ਮੁਦਰਾ 'ਤੇ ਭਾਰ ਪਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਅਮਰੀਕੀ ਮੁਦਰਾ ਦੀ ਮਜ਼ਬੂਤੀ 'ਤੇ ਗਲੋਬਲ ਬਾਜ਼ਾਰ 'ਚ ਸਕਾਰਾਤਮਕ ਰੁਖ ਭਾਰਤੀ ਮੁਦਰਾ ਨੂੰ ਸਮਰਥਨ ਦੇਣ 'ਚ ਅਸਫਲ ਰਿਹਾ।

ਇਹ ਵੀ ਪੜ੍ਹੋ : G-20 ਦੌਰਾਨ ਆਸਮਾਨ ’ਤੇ ਪੁੱਜੇ ਦਿੱਲੀ ’ਚ ਹੋਟਲ ਦੇ ਰੇਟ, ਅਗਲੇ ਹਫਤੇ 3 ਗੁਣਾਂ ਤੱਕ ਵੱਧ ਜਾਣਗੀਆਂ ਕੀਮਤਾਂ

ਇਹ ਵੀ ਪੜ੍ਹੋ :  Rasna ਹੋ ਸਕਦੀ ਹੈ ਦਿਵਾਲੀਆ! 71 ਲੱਖ ਰੁਪਏ ਦੇ ਮਾਮਲੇ ’ਚ NCLT ’ਚ ਹੋਵੇਗੀ ਸੁਣਵਾਈ

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.78 'ਤੇ ਖੁੱਲ੍ਹਿਆ ਅਤੇ ਫਿਰ 82.84 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਪਿਛਲੇ ਬੰਦ ਪੱਧਰ ਦੇ ਮੁਕਾਬਲੇ ਇਹ 13 ਪੈਸੇ ਦੀ ਗਿਰਾਵਟ ਹੈ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.71 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.01 ਫੀਸਦੀ ਡਿੱਗ ਕੇ 104.23 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.04 ਫੀਸਦੀ ਡਿੱਗ ਕੇ 88.96 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਇਹ ਵੀ ਪੜ੍ਹੋ :  ਕੀ ਤੁਹਾਡੇ ਘਰ ਵੀ ਬੇਕਾਰ ਪਏ ਹਨ ਮੋਬਾਈਲ ਫੋਨ ਤੇ ਲੈਪਟਾਪ, ਜਾਣੋ ਕੀ ਕਹਿੰਦੀ ਹੈ ਰਿਪੋਰਟ

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਦਾ ਵੱਡਾ ਆਫ਼ਰ: 200 ਰੁਪਏ ਦੀ Shopping ਕਰਨ 'ਤੇ ਮਿਲੇਗਾ 1 ਕਰੋੜ ਜਿੱਤਣ ਦਾ ਮੌਕਾ, ਜਾਣੋ ਕਿਵੇਂ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News