ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਡਿੱਗ ਕੇ ਖੁੱਲ੍ਹਿਆ

Friday, Jul 07, 2023 - 02:11 PM (IST)

ਮੁੰਬਈ (ਪੋਸਟ ਬਿਊਰੋ) - ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਸੁਸਤ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਕਮਜ਼ੋਰ ਹੋ ਕੇ 82.68 ਦੇ ਪੱਧਰ 'ਤੇ ਪਹੁੰਚ ਗਿਆ। ਹਾਲਾਂਕਿ, ਲਗਾਤਾਰ ਵਿਦੇਸ਼ੀ ਪੂੰਜੀ ਪ੍ਰਵਾਹ ਨੇ ਰੁਪਏ ਨੂੰ ਸਮਰਥਨ ਦਿੱਤਾ ਹੈ ਅਤੇ ਗਿਰਾਵਟ ਨੂੰ ਰੋਕਣ ਲਈ ਕੰਮ ਕੀਤਾ ਹੈ।

ਇਹ ਵੀ ਪੜ੍ਹੋ : ਚਾਂਦੀ ਨਾਲੋਂ 5 ਗੁਣਾ ਮਹਿੰਗਾ ਹੋਇਆ ਕਸ਼ਮੀਰੀ ਕੇਸਰ, GI ਟੈਗ ਕਾਰਨ ਵਿਦੇਸ਼ਾਂ 'ਚ ਵੀ ਵਧੀ ਮੰਗ

ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ, ਰੁਪਿਆ 82.68 ਦੇ ਪੱਧਰ 'ਤੇ ਖੁੱਲ੍ਹਿਆ, ਜੋ ਇਸਦੀ ਪਿਛਲੀ ਬੰਦ ਕੀਮਤ ਦੇ ਮੁਕਾਬਲੇ 8 ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.60 ਦੇ ਪੱਧਰ 'ਤੇ ਬੰਦ ਹੋਇਆ ਸੀ। ਵਿਦੇਸ਼ੀ ਮੁਦਰਾ ਵਪਾਰੀਆਂ ਦੇ ਅਨੁਸਾਰ, ਜੋਖਮ ਤੋਂ ਬਚਣ ਅਤੇ ਅਮਰੀਕੀ ਫੈਡਰਲ ਰਿਜ਼ਰਵ ਦੁਆਰਾ ਮੁਦਰਾ ਨੀਤੀ ਨੂੰ ਸਖਤ ਕਰਨ ਦੇ ਵਧ ਰਹੇ ਖਦਸ਼ਿਆਂ ਨੇ ਡਾਲਰ ਨੂੰ ਪ੍ਰਭਾਵਿਤ ਕੀਤਾ ਹੈ। ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕ ਅੰਕ 0.04 ਫੀਸਦੀ ਡਿੱਗ ਕੇ 103.12 'ਤੇ ਆ ਗਿਆ।

ਇਹ ਵੀ ਪੜ੍ਹੋ : ਦੇਸ਼ ’ਚ ਸਿੰਗਲ ਯੂਜ਼ ਪਲਾਸਟਿਕ ਅਜੇ ਵੀ ਚੌਗਿਰਦੇ ਲਈ ਘਾਤਕ, ਜਾਨਵਰਾਂ ਤੇ ਮਨੁੱਖਾਂ ਲਈ ਹੈ ਵੱਡਾ ਖ਼ਤਰਾ

ਇਸ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਘਰੇਲੂ ਮੁਦਰਾ 'ਤੇ ਵੀ ਪਿਆ ਹੈ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.29 ਫੀਸਦੀ ਵਧ ਕੇ 76.74 ਡਾਲਰ ਪ੍ਰਤੀ ਬੈਰਲ ਹੋ ਗਿਆ। ਘਰੇਲੂ ਸ਼ੇਅਰ ਬਾਜ਼ਾਰਾਂ 'ਚ ਕਾਰੋਬਾਰ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਬੀ.ਐੱਸ.ਈ. ਦਾ ਸੈਂਸੈਕਸ 47.47 ਅੰਕ ਭਾਵ 0.07 ਫੀਸਦੀ ਦੀ ਗਿਰਾਵਟ ਨਾਲ 65,738.17 'ਤੇ ਕਾਰੋਬਾਰ ਕਰ ਰਿਹਾ ਸੀ।

NSE ਨਿਫਟੀ ਵੀ 18.40 ਅੰਕ ਭਾਵ 0.09 ਫੀਸਦੀ ਡਿੱਗ ਕੇ 19,478.90 'ਤੇ ਆ ਗਿਆ। ਸਟਾਕ ਐਕਸਚੇਂਜ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ 2,641.05 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ।

ਇਹ ਵੀ ਪੜ੍ਹੋ : 15 ਸਾਲਾਂ ਬਾਅਦ Pakistan ਸ਼ੇਅਰ ਬਾਜ਼ਾਰ ਦੀ ਵੱਡੀ ਛਾਲ; ਜੈਕ ਮਾ ਦੇ ਗੁਪਤ ਪਾਕਿ ਦੌਰੇ ਦੇ ਮਿਲੇ ਸੰਕੇਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Harinder Kaur

Content Editor

Related News