ਅਮਰੀਕੀ ਡਾਲਰ ਮੁਕਾਬਲੇ ਰੁਪਿਆ ਨੌ ਪੈਸੇ ਦੀ ਗਿਰਾਵਟ ਨਾਲ ਖੁੱਲ੍ਹਿਆ

Thursday, Nov 16, 2023 - 10:58 AM (IST)

ਮੁੰਬਈ (ਭਾਸ਼ਾ) - ਵਿਦੇਸ਼ੀ ਬਾਜ਼ਾਰਾਂ ਵਿਚ ਅਮਰੀਕੀ ਕਰੰਸੀ ਦੀ ਮਜ਼ਬੂਤੀ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਟੁੱਟ ਕੇ 83.18 ਦੇ ਪੱਧਰ 'ਤੇ ਆ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਵੱਲੋਂ ਖਰੀਦਦਾਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਰੁਪਏ ਦੀ ਗਿਰਾਵਟ ਸੀਮਤ ਰਹੀ।

ਇਹ ਵੀ ਪੜ੍ਹੋ :    CBDT ਵਿਭਾਗ ਦੀ ਵੱਡੀ ਕਾਰਵਾਈ, ਇਸ ਕਾਰਨ ਰੱਦ ਕੀਤੇ 11.5 ਕਰੋੜ ਪੈਨ ਕਾਰਡ

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ ਡਾਲਰ ਦੇ ਮੁਕਾਬਲੇ 83.18 ਉੱਤੇ ਖੁੱਲ੍ਹਿਆ ਅਤੇ ਇੱਕ ਤੰਗ ਦਾਇਰੇ ਵਿੱਚ ਵਪਾਰ ਕਰਨਾ ਜਾਰੀ ਰੱਖਿਆ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.09 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.14 ਫੀਸਦੀ ਵਧ ਕੇ 104.54 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.91 ਫੀਸਦੀ ਘੱਟ ਕੇ 80.44 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ) ਨੇ ਬੁੱਧਵਾਰ ਨੂੰ 550.19 ਕਰੋੜ ਰੁਪਏ ਦੇ ਸ਼ੇਅਰ ਖ਼ਰੀਦੇ।

ਇਹ ਵੀ ਪੜ੍ਹੋ :     ਟਾਟਾ ਸਟੀਲ ਦੀ ਵੱਡੀ ਕਾਰਵਾਈ, 800 ਲੋਕਾਂ ਨੂੰ ਨੌਕਰੀ ਤੋਂ ਕੱਢਿਆ

ਇਹ ਵੀ ਪੜ੍ਹੋ :    ਮਾਰਕੀਟ ’ਚ ਦੀਵਾਲੀ ਦੀਆਂ ਰੌਣਕਾਂ , ਰੂਪ ਚੌਦਸ ਮੌਕੇ ਵਿਕੇ 15,000 ਕਰੋੜ ਦੇ ਬਿਊਟੀ ਪ੍ਰੋਡਕਟਸਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News