ਅਮਰੀਕੀ ਡਾਵਰ ਮੁਕਾਬਲੇ ਰੁਪਿਆ 9 ਪੈਸੇ ਵਧ ਕੇ ਖੁੱਲ੍ਹਿਆ
Thursday, Nov 02, 2023 - 10:54 AM (IST)

ਮੁੰਬਈ (ਭਾਸ਼ਾ) - ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌ ਪੈਸੇ ਵਧ ਕੇ 83.19 ਦੇ ਪੱਧਰ 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਸ਼ਵ ਪੱਧਰ 'ਤੇ ਅਮਰੀਕੀ ਡਾਲਰ ਦੇ ਕਮਜ਼ੋਰ ਰੁਝਾਨ ਅਤੇ ਸਕਾਰਾਤਮਕ ਘਰੇਲੂ ਬਾਜ਼ਾਰ ਨੇ ਸ਼ੁਰੂਆਤੀ ਵਪਾਰ 'ਚ ਸਥਾਨਕ ਮੁਦਰਾ ਨੂੰ ਸਮਰਥਨ ਦਿੱਤਾ।
ਇਹ ਵੀ ਪੜ੍ਹੋ : ਗਡਕਰੀ ਦੀ ਐਲਨ ਮਸਕ ਨੂੰ ਦੋ ਟੁੱਕ, ਭਾਰਤ 'ਚ ਟੈਸਲਾ ਕਾਰਾਂ ਵੇਚਣ ਲਈ ਰੱਖੀ ਇਹ ਸ਼ਰਤ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.23 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਬਾਅਦ 'ਚ 83.19 'ਤੇ ਪਹੁੰਚ ਗਿਆ। ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਨੌ ਪੈਸੇ ਦਾ ਵਾਧਾ ਹੈ। ਬੁੱਧਵਾਰ ਨੂੰ ਰੁਪਿਆ 83.28 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.51 ਫੀਸਦੀ ਡਿੱਗ ਕੇ 106.34 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 1.05 ਫੀਸਦੀ ਵਧ ਕੇ 85.52 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਪੂੰਜੀ ਬਾਜ਼ਾਰ ਵਿੱਚ ਸ਼ੁੱਧ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਬੁੱਧਵਾਰ ਨੂੰ 1,816.91 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਨਾਰਾਇਣ ਮੂਰਤੀ ਦੀ ਹਫ਼ਤੇ 'ਚ 70 ਘੰਟੇ ਕੰਮ ਕਰਨ ਦੀ ਸਲਾਹ 'ਤੇ ਛਿੜੀ ਬਹਿਸ
ਇਹ ਵੀ ਪੜ੍ਹੋ : ਰਿਕਵਰੀ ਏਜੰਟ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਨਹੀਂ ਕਰ ਸਕਣਗੇ ਕਾਲ
ਇਹ ਵੀ ਪੜ੍ਹੋ : ਗੁਜਰਾਤ 'ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ ਜੋੜਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8