ਅਮਰੀਕੀ ਡਾਲਰ ਮੁਕਾਬਲੇ ਰੁਪਿਆ 10 ਪੈਸੇ ਡਿੱਗ ਕੇ ਖੁੱਲ੍ਹਿਆ
Monday, Jan 30, 2023 - 10:45 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਕਮਜ਼ੋਰ ਹੋ ਕੇ 81.69 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 81.69 ਪ੍ਰਤੀ ਡਾਲਰ 'ਤੇ ਕਮਜ਼ੋਰ ਖੁੱਲ੍ਹਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਰੁਪਿਆ 81.59 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਨੂੰ ਮਾਪਦਾ ਡਾਲਰ ਸੂਚਕਾਂਕ 0.01 ਪ੍ਰਤੀਸ਼ਤ ਦੀ ਗਿਰਾਵਟ ਨਾਲ 101.92 'ਤੇ ਆ ਗਿਆ। ਬ੍ਰੈਂਟ ਕਰੂਡ ਆਇਲ ਫਿਊਚਰਜ਼ 0.17 ਫੀਸਦੀ ਦੇ ਨੁਕਸਾਨ ਦੇ ਨਾਲ 86.51 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ।