ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 12 ਪੈਸੇ ਡਿੱਗ ਕੇ ਖੁੱਲ੍ਹਿਆ
Friday, Aug 25, 2023 - 10:41 AM (IST)
ਮੁੰਬਈ (ਭਾਸ਼ਾ) - ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਕਮਜ਼ੋਰ ਹੋ ਕੇ 82.68 'ਤੇ ਆ ਗਿਆ। ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਦਾ ਅਸਰ ਰੁਪਏ 'ਤੇ ਦੇਖਣ ਨੂੰ ਮਿਲਿਆ। ਵਿਦੇਸ਼ੀ ਮੁਦਰਾ ਮਾਹਿਰਾਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਘਰੇਲੂ ਮੁਦਰਾ 'ਤੇ ਵੀ ਭਾਰ ਪਿਆ ਹੈ, ਜਦੋਂ ਕਿ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਨੇ ਗਿਰਾਵਟ ਨੂੰ ਸੀਮਤ ਕੀਤਾ ਹੈ।
ਇਹ ਵੀ ਪੜ੍ਹੋ : ਚੰਦਰਯਾਨ-3 ਦੀ ਸਫਲ ਲੈਂਡਿੰਗ 'ਤੇ NRI ਦਾ ਵੱਡਾ ਐਲਾਨ, ISRO ਦੇ ਵਿਗਿਆਨੀਆਂ ਨੂੰ ਦੇਣਗੇ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.60 'ਤੇ ਖੁੱਲ੍ਹਿਆ ਅਤੇ ਫਿਰ 82.69 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਇਸ ਤੋਂ ਬਾਅਦ ਇਹ 82.68 'ਤੇ ਕਾਰੋਬਾਰ ਕਰ ਰਿਹਾ ਸੀ। ਇਹ ਪਿਛਲੇ ਬੰਦ ਪੱਧਰ ਦੇ ਮੁਕਾਬਲੇ 12 ਪੈਸੇ ਦੀ ਗਿਰਾਵਟ ਹੈ। ਵੀਰਵਾਰ ਨੂੰ ਰੁਪਿਆ 82.56 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.22 ਫੀਸਦੀ ਵਧ ਕੇ 104.21 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.19 ਫੀਸਦੀ ਵਧ ਕੇ 83.52 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : UK ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਦੀਆਂ ਵਧੀਆਂ ਮੁਸ਼ਕਲਾਂ, ਉੱਚ ਦਰਾਂ ਬਣੀਆਂ ਵੱਡੀ ਮੁਸੀਬਤ
ਇਹ ਵੀ ਪੜ੍ਹੋ : ਰੈਂਟ ਫ੍ਰੀ ਹਾਊਸ ਲਈ ਇਨਕਮ ਟੈਕਸ ਨੇ ਬਦਲੇ ਨਿਯਮ, 1 ਸਤੰਬਰ ਤੋਂ ਹੋ ਜਾਣਗੇ ਲਾਗੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8