ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ 12 ਪੈਸੇ ਡਿੱਗ ਕੇ ਖੁੱਲ੍ਹਿਆ

Friday, Mar 15, 2024 - 11:06 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ 12 ਪੈਸੇ ਡਿੱਗ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਨਕਾਰਾਤਮਕ ਰੁਖ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ 12 ਪੈਸੇ ਟੁੱਟ ਕੇ 82.96 ਦੇ ਪੱਧਰ 'ਤੇ ਆ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨੇ ਵੀ ਨਿਵੇਸ਼ਕਾਂ ਦੀਆਂ ਭਾਵਨਾਵਾਂ 'ਤੇ ਪ੍ਰਭਾਵ ਪਾਇਆ ਹੈ।

ਇਹ ਵੀ ਪੜ੍ਹੋ :    ਥਾਣਿਆਂ 'ਚ ਜ਼ਬਤ ਵਾਹਨਾਂ ਨੂੰ ਲੈ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਛੁਡਵਾਓ ਨਹੀਂ ਤਾਂ ਹੋਵੇਗਾ ਸਕ੍ਰੈਪ

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.95 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਸ਼ੁਰੂਆਤੀ ਕਾਰੋਬਾਰ 'ਚ 12 ਪੈਸੇ ਡਿੱਗ ਕੇ 82.96 ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ। ਵੀਰਵਾਰ ਨੂੰ ਰੁਪਿਆ 82.84 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ  ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਾ ਮੁਲਾਂਕਣ ਕਰਦਾ ਡਾਲਰ ਸੂਚਕਾਂਕ 0.07 ਫੀਸਦੀ ਵਧ ਕੇ 103.43 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.18 ਫੀਸਦੀ ਡਿੱਗ ਕੇ 85.27 ਡਾਲਰ ਪ੍ਰਤੀ ਬੈਰਲ 'ਤੇ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,356.29 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।

ਇਹ ਵੀ ਪੜ੍ਹੋ :    Credit-Debit ਕਾਰਡ ਧਾਰਕਾਂ ਲਈ ਵੱਡੀ ਰਾਹਤ, RBI ਨੇ ਕਾਰਡ ਰੀਨਿਊ ਕਰਨ ਸਮੇਤ ਹੋਰ ਨਵੇਂ ਨਿਯਮ ਕੀਤੇ ਲਾਗ

ਇਹ ਵੀ ਪੜ੍ਹੋ :     ਚੈਰਿਟੀ ਦੀ ਆੜ 'ਚ 500 ਕਰੋੜ ਦੀ ਧੋਖਾਧੜੀ, UP 'ਚ ਇਨਕਮ ਟੈਕਸ ਨੇ ਫੜਿਆ ਵੱਡਾ ਘਪਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News