ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 14 ਪੈਸੇ ਡਿੱਗ ਕੇ ਖੁੱਲ੍ਹਿਆ

Tuesday, Jun 20, 2023 - 10:30 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 14 ਪੈਸੇ ਡਿੱਗ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਘਰੇਲੂ ਅਤੇ ਗਲੋਬਲ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਅਤੇ ਵਿਦੇਸ਼ੀ ਫੰਡਾਂ ਦੇ ਵਹਾਅ ਵਿਚਾਲੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 14 ਪੈਸੇ ਕਮਜ਼ੋਰ ਹੋ ਕੇ 82.08 'ਤੇ ਆ ਗਿਆ। ਵਿਸ਼ਲੇਸ਼ਕਾਂ ਨੇ ਕਿਹਾ ਕਿ ਸ਼ੇਅਰ ਬਾਜ਼ਾਰ 'ਚ ਵਿਦੇਸ਼ੀ ਨਿਵੇਸ਼ਕਾਂ ਦੀ ਭਾਰੀ ਵਿਕਰੀ ਨੇ ਰੁਪਏ 'ਤੇ ਦਬਾਅ ਪਾਇਆ।

ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕਮਜ਼ੋਰ ਹੋ ਕੇ 82.03 'ਤੇ ਖੁੱਲ੍ਹਿਆ ਅਤੇ ਬਾਅਦ ਵਿਚ ਪਿਛਲੇ ਬੰਦ ਦੇ ਮੁਕਾਬਲੇ 14 ਪੈਸੇ ਘੱਟ ਕੇ 82.08 'ਤੇ ਆ ਗਿਆ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 81.94 ਦੇ ਪੱਧਰ 'ਤੇ ਬੰਦ ਹੋਇਆ ਸੀ।

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.05 ਫੀਸਦੀ ਡਿੱਗ ਕੇ 102.47 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.09 ਫੀਸਦੀ ਡਿੱਗ ਕੇ 76.02 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ) ਨੇ ਸੋਮਵਾਰ ਨੂੰ 1,030.90 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ।

ਇਹ ਵੀ ਪੜ੍ਹੋ : Pak ਦੇ ਅਰਥਚਾਰੇ ਨੂੰ ਵੱਡਾ ਝਟਕਾ, 11 ਮਹੀਨਿਆਂ 'ਚ ਹੋਇਆ 7.15 ਬਿਲੀਅਨ ਡਾਲਰ ਦਾ ਨੁਕਸਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News