ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 2 ਪੈਸੇ ਡਿੱਗ ਕੇ ਖੁੱਲ੍ਹਿਆ

Friday, Nov 24, 2023 - 11:14 AM (IST)

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ ਵਿਚ ਨਕਾਰਾਤਮਕ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਦੋ ਪੈਸੇ ਕਮਜ਼ੋਰ ਹੋ ਕੇ 83.36 ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 83.33 'ਤੇ ਖੁੱਲ੍ਹਿਆ। ਫਿਰ ਸ਼ੁਰੂਆਤੀ ਸੌਦਿਆਂ ਤੋਂ ਬਾਅਦ ਇਹ 83.36 ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਦੋ ਪੈਸੇ ਦੀ ਗਿਰਾਵਟ ਹੈ। ਵੀਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 83.34 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਹ ਵੀ ਪੜ੍ਹੋ :     SBI ਤੋਂ ਕਰਜ਼ਾ ਲੈਣ ਵਾਲਿਆਂ ਦੀ ਵਧੀ ਚਿੰਤਾ, ਗਾਹਕਾਂ ਦੀਆਂ ਜੇਬਾਂ 'ਤੇ ਪਏਗਾ ਬੋਝ

ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.12 ਫੀਸਦੀ ਡਿੱਗ ਕੇ 103.79 'ਤੇ ਆ ਗਿਆ।

ਇਹ ਵੀ ਪੜ੍ਹੋ :    ਚੀਨ ਦੀਆਂ ਕੰਪਨੀਆਂ ਨੂੰ ਝਟਕਾ, ਸਰਕਾਰ ਨੇ ਇਸ ਕਾਰਨ ਘਟਾਈ BIS ਪ੍ਰਮਾਣੀਕਰਣ ਦੀ ਰਫ਼ਤਾਰ

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.06 ਫੀਸਦੀ ਘੱਟ ਕੇ 81.37 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 255.53 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ :    ਟਰੇਨ ’ਚ ਖ਼ਰਾਬ AC ਅਤੇ ਪੱਖਿਆਂ ਲਈ ਰੇਲਵੇ ਨੂੰ ਠੋਕਿਆ 15,000 ਰੁਪਏ ਦਾ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harinder Kaur

Content Editor

Related News