ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 3 ਪੈਸੇ ਡਿੱਗ ਕੇ ਖੁੱਲ੍ਹਿਆ

Friday, May 12, 2023 - 12:07 PM (IST)

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 3 ਪੈਸੇ ਡਿੱਗ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਤਿੰਨ ਪੈਸੇ ਕਮਜ਼ੋਰ ਹੋ ਕੇ 82.12 ਦੇ ਪੱਧਰ ‘ਤੇ ਆ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਹੋਰ ਮੁਦਰਾਵਾਂ ਦੇ ਮੁਕਾਬਲੇ ਡਾਲਰ ਵਿੱਚ ਕਮਜ਼ੋਰੀ ਅਤੇ ਸਥਿਰ ਵਿਦੇਸ਼ੀ ਪ੍ਰਵਾਹ ਨੇ ਰੁਪਏ ਦੇ ਨੁਕਸਾਨ ਨੂੰ ਸੀਮਤ ਕੀਤਾ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.11 'ਤੇ ਕਮਜ਼ੋਰ ਹੋ ਕੇ ਖੁੱਲ੍ਹਿਆ ਅਤੇ ਫਿਰ ਆਪਣੀ ਪਿਛਲੀ ਬੰਦ ਕੀਮਤ ਨਾਲੋਂ ਤਿੰਨ ਪੈਸੇ ਘੱਟ ਕੇ 82.12 'ਤੇ ਆ ਗਿਆ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.09 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ  0.04 ਫੀਸਦੀ ਡਿੱਗ ਕੇ 101.83 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.59 ਫੀਸਦੀ ਡਿੱਗ ਕੇ 74.54 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਇਹ ਵੀ ਪੜ੍ਹੋ : ਆਨਲਾਈਨ ਭੁਗਤਾਨ ਮੌਕੇ ਅਣਪਛਾਤੇ ਖ਼ਾਤੇ 'ਚ ਟਰਾਂਸਫਰ ਹੋ ਗਏ ਹਨ ਪੈਸੇ ਤਾਂ ਇੰਝ ਮਿਲ ਸਕਦੇ ਨੇ ਵਾਪਸ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News