ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਡਿੱਗ ਕੇ ਖੁੱਲ੍ਹਿਆ

Thursday, May 18, 2023 - 12:01 PM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਡਿੱਗ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਮੁਢਲੇ ਕਾਰੋਬਾਰ 'ਚ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਕਮਜ਼ੋਰ ਹੋ ਕੇ 82.41 'ਤੇ ਆ ਗਿਆ। ਹੋਰ ਪ੍ਰਮੁੱਖ ਵਿਸ਼ਵ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਨੇ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕੀਤਾ।

ਮੁਦਰਾ ਵਪਾਰੀਆਂ ਦੇ ਅਨੁਸਾਰ, ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਇੱਕ ਸਕਾਰਾਤਮਕ ਰੁਝਾਨ ਨੇ ਰੁਪਏ ਦੇ ਨੁਕਸਾਨ ਨੂੰ ਸੀਮਤ ਕੀਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕੁਝ ਮਜ਼ਬੂਤੀ ਨਾਲ 82.36 'ਤੇ ਖੁੱਲ੍ਹਿਆ। ਬਾਅਦ 'ਚ ਇਹ ਚਾਰ ਪੈਸੇ ਡਿੱਗ ਕੇ 82.41 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ। ਬੁੱਧਵਾਰ ਨੂੰ ਰੁਪਿਆ 82.37 ਦੇ ਪੱਧਰ 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ : ਰੇਲਵੇ ਨੇ ਵੋਕਲ ਫ਼ਾਰ ਲੋਕਲ ਵਿਜ਼ਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ 12 ਸਟੇਸ਼ਨਾਂ ਦੀ ਕੀਤੀ ਚੋਣ

ਰਿਲਾਇੰਸ ਸਕਿਓਰਿਟੀਜ਼ ਦੇ ਸੀਨੀਅਰ ਰਿਸਰਚ ਐਨਾਲਿਸਟ ਸ਼੍ਰੀਰਾਮ ਅਈਅਰ ਨੇ ਕਿਹਾ ਕਿ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਮਾਮੂਲੀ ਗਿਰਾਵਟ ਨਾਲ ਖੁੱਲ੍ਹਿਆ। ਹੋਰ ਏਸ਼ੀਆਈ ਮੁਦਰਾਵਾਂ ਵਿੱਚ ਗਿਰਾਵਟ ਅਤੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ਨੇ ਭਾਵਨਾ 'ਤੇ ਭਾਰ ਪਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਅਮਰੀਕਾ 'ਚ ਕਰਜ਼ੇ ਦੀ ਸੀਮਾ 'ਤੇ ਸਮਝੌਤੇ ਦੀ ਉਮੀਦ ਨੇ ਨਿਵੇਸ਼ਕਾਂ ਦੀਆਂ ਚਿੰਤਾਵਾਂ ਨੂੰ ਘੱਟ ਕੀਤਾ ਹੈ।

ਇਹ ਵੀ ਪੜ੍ਹੋ : ਦੇਸ਼ ਦਾ ਪਹਿਲਾ ਸ਼ਹਿਰ ਜਿੱਥੇ ਕਾਰਪੋਰੇਟ ਦਫ਼ਤਰ 'ਚ ਹੀ ਮਿਲੇਗੀ ਬੀਅਰ ਤੇ ਵਾਈਨ, ਜਾਣੋ ਨਵੀਂ ਪਾਲਿਸੀ ਬਾਰੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


author

Harinder Kaur

Content Editor

Related News