ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸਥਿਰ ਖੁੱਲ੍ਹਿਆ

Wednesday, Dec 28, 2022 - 11:29 AM (IST)

ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸਥਿਰ ਖੁੱਲ੍ਹਿਆ

ਮੁੰਬਈ- ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਲਗਾਤਾਰ ਜਾਰੀ ਰਹਿਣ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ ਸਪਾਟ ਖੁੱਲ੍ਹਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰਾਂ ਵਿੱਚ ਕਮਜ਼ੋਰੀ ਨੇ ਰੁਪਏ ਦੇ ਲਾਭ ਨੂੰ ਸੀਮਤ ਕੀਤਾ।
ਅੰਤਰਬੈਂਕ ਫਾਰੇਕਸ ਬਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 82.84 'ਤੇ ਖੁੱਲ੍ਹਿਆ, ਫਿਰ ਹੋਰ ਗਿਰਾਵਟ ਦੇ ਨਾਲ 82.86 ਦੇ ਪੱਧਰ 'ਤੇ ਆ ਗਿਆ ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ ਸਿਰਫ ਇਕ ਪੈਸੇ ਦਾ ਵਾਧਾ ਦਰਸਾਉਂਦਾ ਹੈ। ਮੰਗਲਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 82.87 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.14 ਫੀਸਦੀ ਵਧ ਕੇ 104.32 'ਤੇ ਪਹੁੰਚ ਗਿਆ। ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 0.11 ਫੀਸਦੀ ਵਧ ਕੇ 84.42 ਡਾਲਰ ਪ੍ਰਤੀ ਬੈਰਲ 'ਤੇ ਰਿਹਾ।


author

Aarti dhillon

Content Editor

Related News