ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਚੜ੍ਹਿਆ
Thursday, Feb 23, 2023 - 10:39 AM (IST)
ਮੁੰਬਈ- ਅਮਰੀਕੀ ਡਾਲਰ 'ਚ ਕਮਜ਼ੋਰੀ ਦੇ ਵਿਚਾਲੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਤੇਜ਼ੀ ਦੇ ਨਾਲ 82.77 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.78 'ਤੇ ਖੁੱਲ੍ਹਿਆ ਅਤੇ ਫਿਰ ਵਾਧਾ ਦਰਜ ਕਰਦੇ ਹੋਏ ਆਪਣੇ ਪਿਛਲੇ ਬੰਦ ਭਾਅ ਤੋਂ 11 ਪੈਸੇ ਦੇ ਵਾਧੇ ਦੇ ਨਾਲ 82.77 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ-ਅਮਰੀਕਾ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ 'ਚ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ
ਰੁਪਿਆ ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.88 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.23 ਫ਼ੀਸਦੀ ਡਿੱਗ ਕੇ 104.34 'ਤੇ ਆ ਗਿਆ ਹੈ।
ਇਹ ਵੀ ਪੜ੍ਹੋ-ਵਿਦੇਸ਼ ਯਾਤਰਾ 'ਤੇ ਹਰ ਮਹੀਨੇ ਇਕ ਅਰਬ ਡਾਲਰ ਖ਼ਰਚ ਕਰ ਰਹੇ ਨੇ ਭਾਰਤੀ, RBI ਨੇ ਪੇਸ਼ ਕੀਤੇ ਅੰਕੜੇ
ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਵਾਇਦਾ 0.48 ਫ਼ੀਸਦੀ ਵਧ ਕੇ 80.99 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ ਸ਼ੁੱਧ ਰੂਪ ਨਾਲ 579.82 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ-SEBI ਦਾ ਆਦੇਸ਼, ਨਵੀਆਂ ਸੂਚੀਬੱਧ ਕੰਪਨੀਆਂ 'ਚ 3 ਮਹੀਨੇ ਤੋਂ ਜ਼ਿਆਦਾ ਖਾਲੀ ਨਹੀਂ ਰਹਿ ਸਕਦੇ ਇਹ ਅਹੁਦੇ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।