ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਦੇ ਵਾਧੇ ਨਾਲ 81.76 ''ਤੇ ਆਇਆ
Wednesday, Feb 01, 2023 - 11:12 AM (IST)

ਮੁੰਬਈ- ਸੰਸਦ 'ਚ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਦੀ ਮਜ਼ਬੂਤੀ ਨਾਲ 81.76 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 81.76 'ਤੇ ਖੁੱਲ੍ਹਿਆ, ਜੋ ਇਸ ਦੀ ਪਿਛਲੀ ਬੰਦ ਕੀਮਤ ਦੇ ਮੁਕਾਬਲੇ 12 ਪੈਸੇ ਦਾ ਵਾਧਾ ਦਰਸਾਉਂਦਾ ਹੈ।
ਸਾਲ 2022-23 ਦੇ ਆਰਥਿਕ ਸਰਵੇਖਣ 'ਚ ਦੇਸ਼ ਦੀ ਬਰਾਮਦ ਸੁਸਤ ਰਹਿਣ ਅਤੇ ਚਾਲੂ ਖਾਤੇ ਦਾ ਘਾਟਾ (ਕੈਡ) ਵਧਣ ਦੇ ਅਨੁਮਾਨ ਤੋਂ ਬਾਅਦ ਮੰਗਲਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 36 ਪੈਸੇ ਡਿੱਗ ਕੇ 81.88 'ਤੇ ਬੰਦ ਹੋਇਆ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.02 ਫ਼ੀਸਦੀ ਦੀ ਗਿਰਾਵਟ ਨਾਲ 102.08 'ਤੇ ਆ ਗਿਆ।