ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 27 ਪੈਸੇ ਚੜ੍ਹ ਕੇ 82.32 ''ਤੇ ਪਹੁੰਚਿਆ

Thursday, Mar 23, 2023 - 11:30 AM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 27 ਪੈਸੇ ਚੜ੍ਹ ਕੇ 82.32 ''ਤੇ ਪਹੁੰਚਿਆ

ਮੁੰਬਈ- ਘਰੇਲੂ ਸ਼ੇਅਰ ਬਾਜ਼ਾਰ 'ਚ ਵਿਦੇਸ਼ੀ ਪੂੰਜੀ ਦੀ ਆਵਕ ਅਤੇ ਅਮਰੀਕੀ ਮੁਦਰਾ 'ਚ ਕਮਜ਼ੋਰੀ ਦੇ ਚੱਲਦੇ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ 27 ਪੈਸੇ ਚੜ੍ਹ ਕੇ 82.32 'ਤੇ ਪਹੁੰਚ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਘਰੇਲੂ ਮੁਦਰਾ ਨੂੰ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਰਮੀ ਦਾ ਲਾਭ ਵੀ ਮਿਲਿਆ।

ਇਹ ਵੀ ਪੜ੍ਹੋ-ਬ੍ਰਿਟੇਨ 'ਚ ਮੁਦਰਾਸਫੀਤੀ ਵਧ ਕੇ 10.4 ਫ਼ੀਸਦੀ 'ਤੇ ਪਹੁੰਚੀ

ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.38 'ਤੇ ਮਜ਼ਬੂਤ ਖੁੱਲ੍ਹਿਆ, ਫਿਰ ਵਾਧੇ ਦੇ ਨਾਲ 82.26 ਦੇ ਪੱਧਰ 'ਤੇ ਆ ਗਿਆ ਹੈ।  ਇਸ ਨੇ 82.41 ਦੇ ਹੇਠਲੇ ਪੱਧਰ ਨੂੰ ਵੀ ਛੂਹਿਆ। ਬਾਅਦ 'ਚ ਰੁਪਿਆ 27 ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.32 'ਤੇ ਕਾਰੋਬਾਰ ਕਰ ਰਿਹਾ ਸੀ। ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.59 ਦੇ ਪੱਧਰ 'ਤੇ ਬੰਦ ਹੋਇਆ ਸੀ। ਬੁੱਧਵਾਰ ਨੂੰ ਗੁੜੀ ਪੜਵਾ ਦੇ ਮੌਕੇ 'ਤੇ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ ਬੰਦ ਸੀ। 

ਇਹ ਵੀ ਪੜ੍ਹੋ-ਦੁਨੀਆ ਦੇ ਅਰਬਪਤੀਆਂ ਦੀ ਲਿਸਟ 'ਚ 21ਵੇਂ ਨੰਬਰ 'ਤੇ ਹਨ ਗੌਤਮ ਅਡਾਨੀ, ਹੁਣ ਇੰਨੀ ਹੋਈ ਨੈੱਟਵਰਥ
ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.23 ਫ਼ੀਸਦੀ ਡਿੱਗ ਕੇ 102.11 'ਤੇ ਆ ਗਿਆ। ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 0.86 ਫ਼ੀਸਦੀ ਡਿੱਗ ਕੇ 76.03 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ ਸ਼ੁੱਧ ਰੂਪ ਨਾਲ 61.72 ਕਰੋੜ ਰੁਪਏ ਦੇ ਸ਼ੇਅਰ ਖਰੀਦੇ।  

ਇਹ ਵੀ ਪੜ੍ਹੋ-ਘਰੇਲੂ ਉਡਾਣਾਂ ਦੇ ਯਾਤਰੀਆਂ ਦੀ ਗਿਣਤੀ ਫਰਵਰੀ 'ਚ 56.82 ਵਧ ਕੇ 1.20 ਕਰੋੜ ਹੋਈ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News