ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 30 ਪੈਸੇ ਚੜ੍ਹ ਕੇ 81.95 ''ਤੇ

Friday, Jun 16, 2023 - 10:57 AM (IST)

ਮੁੰਬਈ- ਘਰੇਲੂ ਸ਼ੇਅਰਾਂ ਬਾਜ਼ਾਰਾਂ 'ਚ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 30 ਪੈਸੇ ਦੀ ਮਜ਼ਬੂਤੀ ਨਾਲ 81.95 ਦੇ ਪੱਧਰ 'ਤੇ ਪਹੁੰਚ ਗਿਆ।
ਵਿਸ਼ਲੇਸ਼ਕਾਂ ਨੇ ਕਿਹਾ ਕਿ ਸਥਾਨਕ ਸ਼ੇਅਰ ਬਾਜ਼ਾਰਾਂ 'ਚ ਐੱਫ.ਆਈ.ਆਈ. ਦੀ ਖਰੀਦਦਾਰੀ ਨੇ ਵੀ ਰੁਪਏ ਦੀ ਧਾਰਨਾ ਨੂੰ ਸਮਰਥਨ ਦਿੱਤਾ।

ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਆਰ.ਕੇ. ਰੰਜਨ ਦੇ ਘਰ ਹਿੰਸਕ ਭੀੜ ਨੇ ਲਗਾਈ ਅੱਗ, ਪੈਟਰੋਲ ਬੰਬ ਨਾਲ ਕੀਤਾ ਹਮਲਾ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 81.97 'ਤੇ ਖੁੱਲ੍ਹਿਆ ਅਤੇ ਫਿਰ ਪਿਛਲੇ ਬੰਦ ਕੀਮਤ ਦੇ ਮੁਕਾਬਲੇ 30 ਪੈਸੇ ਵੱਧ ਕੇ 81.95 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 82.25 'ਤੇ ਬੰਦ ਹੋਇਆ ਸੀ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਸ਼ੁੱਕਰਵਾਰ ਨੂੰ 0.22 ਫ਼ੀਸਦੀ ਫਿਸਲ ਕੇ 75.50 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਇਹ ਵੀ ਪੜ੍ਹੋ: ਘਰ ਖਰੀਦਣਾ ਹੋਇਆ ਮਹਿੰਗਾ: ਦਿੱਲੀ- NCR 'ਚ 16 ਫ਼ੀਸਦੀ ਵਧੀਆਂ ਘਰਾਂ ਦੀਆਂ ਕੀਮਤਾਂ : ਰਿਪੋਰਟ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.11 ਫ਼ੀਸਦੀ ਵੱਧ ਕੇ 102.23 'ਤੇ ਰਿਹਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Aarti dhillon

Content Editor

Related News