ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਚੜ੍ਹ ਕੇ 82.33 ''ਤੇ ਪਹੁੰਚਿਆ

03/15/2023 11:29:11 AM

ਮੁੰਬਈ- ਅਮਰੀਕੀ ਡਾਲਰ 'ਚ ਕਮਜ਼ੋਰੀ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇ ਵਿਚਾਲੇ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਚਾਰ ਪੈਸੇ ਚੜ੍ਹ ਕੇ 82.33 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ- ਸਿਗਨੇਚਰ ਬੈਂਕ ਅਤੇ SVB ਸੰਕਟ ਦੇ ਬਾਵਜੂਦ ਵਿਆਜ ਦਰਾਂ 'ਚ ਵਾਧਾ ਨਹੀਂ ਰੋਕ ਸਕਦਾ ਹੈ ਫੈਡਰਲ ਰਿਜ਼ਰਵ

ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.32 'ਤੇ ਮਜ਼ਬੂਤ ਖੁੱਲ੍ਹਿਆ, ਫਿਰ ਕੁਝ ਵਾਧੇ ਦੇ ਨਾਲ 82.30 ਦੇ ਪੱਧਰ 'ਤੇ ਆ ਗਿਆ। ਕੁਝ ਦੇਰ ਬਾਅਦ ਰੁਪਿਆ ਫਿਸਲ ਕੇ 82.33 'ਤੇ ਆ ਗਿਆ ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ ਚਾਰ ਪੈਸੇ ਦਾ ਵਾਧਾ ਦਰਸਾਉਂਦਾ ਹੈ। ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.37 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਹ ਵੀ ਪੜ੍ਹੋ- ਮਹਿੰਗਾਈ ਦੇ ਮੋਰਚੇ 'ਤੇ ਮਾਮੂਲੀ ਰਾਹਤ, 6.44 ਫ਼ੀਸਦੀ 'ਤੇ ਆਈ ਪ੍ਰਚੂਨ ਮਹਿੰਗਾਈ
ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.10 ਫ਼ੀਸਦੀ ਡਿੱਗ ਕੇ 103.49 'ਤੇ ਪਹੁੰਚ ਗਿਆ ਹੈ। ਸੰਸਾਰਕ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 1.21 ਫ਼ੀਸਦੀ ਵਧ ਕੇ 78.39 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕ ਮੰਗਲਵਾਰ ਨੂੰ ਸ਼ੁੱਧ ਬਿਕਵਾਲ ਰਹੇ ਅਤੇ ਉਨ੍ਹਾਂ ਨੇ ਇਸ ਦਿਨ 3,086.96 ਕਰੋੜ ਰੁਪਏ ਦੇ ਸ਼ੇਅਰ ਵੇਚੇ। 

ਇਹ ਵੀ ਪੜ੍ਹੋ- ਸਾਰੇ ਖਾਣ ਵਾਲੇ ਤੇਲ ਤਿਲਹਨਾਂ ਦੀਆਂ ਕੀਮਤਾਂ 'ਚ ਆਈ ਗਿਰਾਵਟ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News