ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 9 ਪੈਸੇ ਚੜ੍ਹ ਕੇ 82.16 ਪ੍ਰਤੀ ਡਾਲਰ ''ਤੇ ਪਹੁੰਚਿਆ

Thursday, Apr 20, 2023 - 02:16 PM (IST)

ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 9 ਪੈਸੇ ਚੜ੍ਹ ਕੇ 82.16 ਪ੍ਰਤੀ ਡਾਲਰ ''ਤੇ ਪਹੁੰਚਿਆ

ਮੁੰਬਈ- ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਦੇ ਚੱਲਦੇ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 9 ਪੈਸੇ ਚੜ੍ਹ ਕੇ 82.16 ਪ੍ਰਤੀ ਡਾਲਰ 'ਤੇ ਪਹੁੰਚ ਗਿਆ ਹੈ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਰੁਪਏ ਨੂੰ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਦਾ ਲਾਭ ਵੀ ਮਿਲਿਆ।

ਇਹ ਵੀ ਪੜ੍ਹੋ- ਪੈਟਰੋਲੀਅਮ ਕਰੂਡ ’ਤੇ 6,400 ਰੁਪਏ ਪ੍ਰਤੀ ਟਨ ’ਤੇ ਵਧਿਆ ਟੈਕਸ

ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.21 'ਤੇ ਖੁੱਲ੍ਹਿਆ। ਇਸ ਤੋਂ ਬਾਅਦ 9 ਪੈਸੇ ਦਾ ਵਾਧਾ ਦਰਜ ਕਰਦੇ ਹੋਏ ਇਹ 82.16 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.25 'ਤੇ ਬੰਦ ਹੋਇਆ ਸੀ। ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ ਇਕ ਫ਼ੀਸਦੀ ਦੀ ਗਿਰਾਵਟ ਦੇ ਨਾਲ 82.29 ਡਾਲਰ ਪ੍ਰਤੀ ਬੈਰਲ 'ਤੇ ਸੀ। ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.03 ਫ਼ੀਸਦੀ ਦੀ ਗਿਰਾਵਟ ਦੇ ਨਾਲ 101.93 'ਤੇ ਆ ਗਿਆ ਹੈ। 

ਇਹ ਵੀ ਪੜ੍ਹੋ-ਫਰਵਰੀ 'ਚ ESIC ਨੇ ਜੋੜੇ 16.03 ਲੱਖ ਨਵੇਂ ਮੈਂਬਰ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News