ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ''ਚ ਆਇਆ ਉਛਾਲ, 16 ਪੈਸੇ ਹੋਈ ਮਜ਼ਬੂਤ

Tuesday, Jun 02, 2026 - 10:31 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ''ਚ ਆਇਆ ਉਛਾਲ, 16 ਪੈਸੇ ਹੋਈ ਮਜ਼ਬੂਤ

ਬਿਜ਼ਨੈੱਸ ਡੈਸਕ : ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 16 ਪੈਸੇ ਮਜ਼ਬੂਤ ਹੋ ਕੇ 95.03 ਦੇ ਪੱਧਰ 'ਤੇ ਪਹੁੰਚ ਗਿਆ ਹੈ। ਭਾਰਤ ਦੀ ਮਜ਼ਬੂਤ ਘਰੇਲੂ ਆਰਥਿਕ ਸਥਿਤੀ ਅਤੇ ਜਾਰੀ ਭੂ-ਰਾਜਨੀਤਿਕ ਅਨਿਸ਼ਚਿਤਤਾਵਾਂ ਦੇ ਵਿਚਕਾਰ ਬਣੇ ਸੰਤੁਲਨ ਨੇ ਰੁਪਏ ਨੂੰ ਇਹ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ :    1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
ਇਹ ਵੀ ਪੜ੍ਹੋ :
ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ ਤੱਕ ਵਿਕ ਰਿਹਾ 'ਲਾਲ ਸੋਨਾ

ਕਾਰੋਬਾਰ ਦੀ ਸਥਿਤੀ 

ਵਿਦੇਸ਼ੀ ਮੁਦਰਾ ਬਾਜ਼ਾਰ ਦੇ ਮਾਹਿਰਾਂ ਅਨੁਸਾਰ, ਭਾਵੇਂ ਪੱਛਮੀ ਏਸ਼ੀਆ ਦੀ ਅਨਿਸ਼ਚਿਤ ਸਥਿਤੀ ਅਜੇ ਵੀ ਵਿੱਤੀ ਬਾਜ਼ਾਰਾਂ ਅਤੇ ਊਰਜਾ ਦੀਆਂ ਕੀਮਤਾਂ 'ਤੇ ਦਬਾਅ ਬਣਾ ਰਹੀ ਹੈ, ਪਰ ਰੁਪਏ ਨੇ ਚੰਗੀ ਵਾਪਸੀ ਕੀਤੀ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 95.16 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਫਿਰ ਚੜ੍ਹ ਕੇ 95.03 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਦੱਸਣਯੋਗ ਹੈ ਕਿ ਸੋਮਵਾਰ ਨੂੰ ਰੁਪਿਆ 34 ਪੈਸੇ ਦੀ ਗਿਰਾਵਟ ਨਾਲ 95.19 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ
ਇਹ ਵੀ ਪੜ੍ਹੋ22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ

ਡਾਲਰ ਇੰਡੈਕਸ ਅਤੇ ਕੱਚਾ ਤੇਲ 

ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਇੰਡੈਕਸ 0.01 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 99.19 'ਤੇ ਰਿਹਾ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਬ੍ਰੈਂਟ ਕਰੂਡ (ਕੱਚਾ ਤੇਲ) ਦਾ ਭਾਅ 0.59 ਫੀਸਦੀ ਦੀ ਗਿਰਾਵਟ ਨਾਲ 94.42 ਡਾਲਰ ਪ੍ਰਤੀ ਬੈਰਲ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਸ਼ੇਅਰ ਬਾਜ਼ਾਰ ਦਾ ਹਾਲ ਰੁਪਏ ਦੀ ਮਜ਼ਬੂਤੀ ਦੇ ਉਲਟ, ਘਰੇਲੂ ਸ਼ੇਅਰ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦੇਖਣ ਨੂੰ ਮਿਲੀ।

ਸੈਂਸੈਕਸ: 296.19 ਅੰਕ ਫਿਸਲ ਕੇ 73,971.30 'ਤੇ ਪਹੁੰਚ ਗਿਆ।
ਨਿਫਟੀ: 103.30 ਅੰਕ ਟੁੱਟ ਕੇ 23,272.25 ਦੇ ਪੱਧਰ 'ਤੇ ਰਿਹਾ।

ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FII) ਨੇ ਸੋਮਵਾਰ ਨੂੰ ਸ਼ੁੱਧ ਵਿਕਰੇਤਾ ਵਜੋਂ 3,911.68 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 


author

Harinder Kaur

Content Editor

Related News