ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਫਿਸਲ ਕੇ 82.24 ''ਤੇ ਆਇਆ
Friday, Mar 24, 2023 - 10:49 AM (IST)
ਮੁੰਬਈ- ਘੇਰਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਅਤੇ ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਡਾਲਰ ਦੀ ਮਜ਼ਬੂਤੀ ਦੇ ਵਿਚਾਲੇ ਰੁਪਿਆ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਚਾਰ ਪੈਸੇ ਫਿਸਲ ਕੇ 82.24 ਰੁਪਏ ਦੇ ਪੱਧਰ 'ਤੇ ਆ ਗਿਆ ਹੈ। ਕਾਰੋਬਾਰੀਆਂ ਨੇ ਕਿਹਾ ਕਿ ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਾ ਰੁਪਏ 'ਤੇ ਦਬਾਅ ਪਿਆ।
ਇਹ ਵੀ ਪੜ੍ਹੋ-ਸਰਕਾਰ ਹਿੰਦੁਸਤਾਨ ਏਅਰੋਨਾਟਿਕਸ ’ਚ ਵੇਚਣ ਜਾ ਰਹੀ 3.5 ਫ਼ੀਸਦੀ ਹਿੱਸੇਦਾਰੀ, 2450 ਰੁਪਏ ਤੈਅ ਕੀਤਾ ਫਲੋਰ ਪ੍ਰਾਈਸ
ਕੌਮਾਂਤਰੀ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 12 ਪੈਸੇ ਦੀ ਗਿਰਾਵਟ ਦੇ ਨਾਲ 82.32 'ਤੇ ਖੁੱਲ੍ਹਿਆ। ਹਾਲਾਂਕਿ ਘਰੇਲੂ ਮੁਦਰਾ ਨੇ ਨੁਕਸਾਨ ਦੀ ਕੁਝ ਹੱਦ ਤੱਕ ਭਰਪਾਈ ਕੀਤੀ ਅਤੇ ਪਿਛਲੇ ਬੰਦ ਭਾਅ ਦੇ ਮੁਕਾਬਲੇ ਚਾਰ ਪੈਸੇ ਦੀ ਗਿਰਾਵਟ ਨੂੰ ਦਰਸਾਉਂਦੇ ਹੋਏ 82.24 'ਤੇ ਆ ਗਿਆ ਹੈ। ਰੁਪਿਆ ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.20 'ਤੇ ਬੰਦ ਹੋਇਆ ਸੀ। ਇਸ ਵਿਚਾਲੇ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.06 ਫ਼ੀਸਦੀ ਦੇ ਵਾਧੇ ਨਾਲ 102.63 'ਤੇ ਆ ਗਿਆ।
ਇਹ ਵੀ ਪੜ੍ਹੋ-Hurun Rich List : ਇੰਨੀ ਅਮੀਰ ਹੋ ਗਈ ਬਿਗ ਬੁਲ ਰਾਕੇਸ਼ ਝੁਨਝੁਨਵਾਲਾ ਦੀ ਪਤਨੀ, ਕਈ ਅਰਬਪਤੀ ਛੱਡੇ ਪਿੱਛੇ
ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 0.16 ਫ਼ੀਸਦੀ ਡਿੱਗ ਕੇ 75.79 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 995 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ-ਵੋਟਰ ID ਕਾਰਡ ਨਾਲ ਆਧਾਰ ਲਿੰਕ ਕਰਨ ਦਾ ਇੱਕ ਹੋਰ ਮੌਕਾ, ਕੇਂਦਰ ਨੇ ਵਧਾਈ ਸਮਾਂ ਸੀਮਾ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।