ਰੁਪਿਆ ਸ਼ੁਰੂਆਤੀ ਕਾਰੋਬਾਰ ''ਚ ਤਿੰਨ ਪੈਸੇ ਫਿਸਲ ਕੇ 82.76 ਪ੍ਰਤੀ ਡਾਲਰ ''ਤੇ

Tuesday, Feb 21, 2023 - 10:57 AM (IST)

ਰੁਪਿਆ ਸ਼ੁਰੂਆਤੀ ਕਾਰੋਬਾਰ ''ਚ ਤਿੰਨ ਪੈਸੇ ਫਿਸਲ ਕੇ 82.76 ਪ੍ਰਤੀ ਡਾਲਰ ''ਤੇ

ਮੁੰਬਈ- ਅਮਰੀਕੀ ਡਾਲਰ ਦੇ ਮਜ਼ਬੂਤ ਹੋਣ ਨਾਲ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ ਤਿੰਨ ਪੈਸੇ ਟੁੱਟ ਕੇ 82.76 ਦੇ ਭਾਅ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਆਉਣ ਨਾਲ ਰੁਪਏ ਦੀ ਗਿਰਾਵਟ ਸੀਮਿਤ ਰਹੀ ਅਤੇ ਉਹ ਸੀਮਿਤ ਦਾਇਰੇ 'ਚ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ-ਗ੍ਰਮੀਣ ਭਾਰਤ ’ਚ ਇਸ ਸਾਲ 9.25 ਲੱਖ ਟਰੈਕਟਰ ਵਿਕਰੀ ਦਾ ਅਨੁਮਾਨ : ਮਹਿੰਦਰਾ ਐਂਡ ਮਹਿੰਦਰਾ
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ 82.76 ਦੇ ਭਾਅ 'ਤੇ ਕਮਜ਼ੋਰ ਖੁੱਲ੍ਹਿਆ, ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ ਤਿੰਨ ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਪਿਛਲੇ ਕਾਰੋਬਾਰੀ ਦਿਨ 'ਤੇ ਸੋਮਵਾਰ ਨੂੰ ਰੁਪਿਆ 82.73 ਪ੍ਰਤੀ ਡਾਲਰ ਦੇ ਭਾਅ 'ਤੇ ਬੰਦ ਹੋਇਆ ਸੀ। 
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.19 ਫ਼ੀਸਦੀ ਚੜ੍ਹ ਕੇ 104.05 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ- ਅਮੀਰਾਂ ਦੀ ਲਿਸਟ 'ਚ 25ਵੇਂ ਨੰਬਰ ’ਤੇ ਪਹੁੰਚੇ ਗੌਤਮ ਅਡਾਨੀ
ਕੌਮਾਂਤਰੀ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 1.11 ਫ਼ੀਸਦੀ ਡਿੱਗ ਕੇ 83.14 ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ.ਪੀ.ਆਈ.) ਨੇ ਸੋਮਵਾਰ ਨੂੰ ਸ਼ੁੱਧ ਰੂਪ ਨਾਲ 158.95 ਕਰੋੜ ਰੁਪਏ ਦੇ ਸ਼ੇਅਰ ਵੇਚੇ। 

ਇਹ ਵੀ ਪੜ੍ਹੋ-ਐਮਾਜ਼ੋਨ ਨੇ ਖ਼ਤਮ ਕੀਤਾ ਵਰਕ ਫਰਾਮ ਹੋਮ ਦਾ ਟ੍ਰੈਂਡ, ਹਫ਼ਤੇ 'ਚ ਇੰਨੇ ਦਿਨ ਦਫ਼ਤਰ ਆਉਣਗੇ ਕਰਮਚਾਰੀ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

Aarti dhillon

Content Editor

Related News