ਸ਼ੁਰੂਆਤੀ ਕਾਰੋਬਾਰ ''ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 7 ਪੈਸੇ ਮਜ਼ਬੂਤ
Thursday, Nov 26, 2020 - 12:01 PM (IST)
ਮੁੰਬਈ — ਵਿਦੇਸ਼ੀ ਫੰਡਾਂ ਦੀ ਆਮਦ ਜਾਰੀ ਰਹਿਣ ਅਤੇ ਅਮਰੀਕੀ ਮੁਦਰਾ 'ਚ ਕਮਜ਼ੋਰੀ ਦੇ ਕਾਰਨ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਸੈਸ਼ਨ 'ਚ ਅਮਰੀਕੀ ਡਾਲਰ ਦੇ ਮੁਕਾਬਲੇ 7 ਪੈਸੇ ਵਧ ਕੇ 73.84 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 73.85 'ਤੇ ਖੁਲ੍ਹਿਆ ਅਤੇ ਵਾਧਾ ਦਰਜ ਕਰਦੇ ਹੋਏ 73.84 ਦੇ ਪੱਧਰ 'ਤੇ ਪਹੁੰਚ ਗਿਆ ਜਿਹੜਾ ਕਿ ਪਿਛਲੇ ਬੰਦ ਭਾਅ ਤੋਂ 7 ਪੈਸੇ ਦਾ ਵਾਧਾ ਦਰਸਾ ਰਿਹਾ ਹੈ।
ਰੁਪਿਆ ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 10 ਪੈਸੇ ਵਧ ਕੇ ਇਕ ਮਹੀਨੇ ਦੇ ਉੱਚ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.07 ਫ਼ੀਸਦੀ ਘੱਟ ਕੇ 91.93 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਕੁੱਲ ਆਧਾਰ 'ਤੇ 24.20 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਤੇਲ ਬੈਂਚ ਮਾਰਕ ਬ੍ਰੇਂਟ ਕਰੂਡ ਵਾਇਦਾ 0.43 ਫ਼ੀਸਦੀ ਵਧ ਕੇ 48.82 ਅਮਰੀਕੀ ਡਾਲਰ ਪ੍ਰਤੀ ਬੈਰਲ ਹੋ ਗਿਆ।