ਬਜਟ ਤੋਂ ਪਹਿਲਾਂ ਮਜ਼ਬੂਤ ਹੋਇਆ ਰੁਪਈਆ; ਕੱਚੇ ਤੇਲ ਦੀਆਂ ਕੀਮਤਾਂ ''ਚ ਵੀ ਆਇਆ ਬਦਲਾਅ
Tuesday, Jul 23, 2024 - 10:29 AM (IST)
ਮੁੰਬਈ (ਭਾਸ਼ਾ): ਚਾਲੂ ਵਿੱਤੀ ਸਾਲ 2024-25 ਲਈ ਪੂਰਨ ਬਜਟ ਪੇਸ਼ ਹੋਣ ਤੋਂ ਪਹਿਲਾਂ ਰੁਪਈਆ ਚਾਰ ਪੈਸੇ ਮਜ਼ਬੂਤ ਹੋ ਕੇ 83.62 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਅਤੇ ਅਮਰੀਕੀ ਕਰੰਸੀ ਆਪਣੇ ਉੱਚ ਪੱਧਰ ਤੋਂ ਹੇਠਾਂ ਆਉਣ ਕਾਰਨ ਸਥਾਨਕ ਮੁਦਰਾ ਮਜ਼ਬੂਤ ਹੋਈ ਹੈ। ਇਸ ਤੋਂ ਇਲਾਵਾ ਵਿਦੇਸ਼ੀ ਪੂੰਜੀ ਪ੍ਰਵਾਹ ਨੇ ਵੀ ਰੁਪਏ ਨੂੰ ਸਮਰਥਨ ਦਿੱਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.64 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਇਹ ਸ਼ੁਰੂਆਤੀ ਸੌਦਿਆਂ ਵਿੱਚ 83.62 ਪ੍ਰਤੀ ਡਾਲਰ ਤੱਕ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਨਾਲੋਂ ਚਾਰ ਪੈਸੇ ਦਾ ਵਾਧਾ ਦਰਸਾਉਂਦਾ ਹੈ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.66 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਹੋ ਗਿਆ ਵੱਡਾ ਐਲਾਨ, ਛੇਤੀ ਲੈ ਲਓ ਫ਼ਾਇਦਾ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕ ਅੰਕ 0.05 ਫੀਸਦੀ ਦੇ ਵਾਧੇ ਨਾਲ 82.44 'ਤੇ ਰਿਹਾ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 264.33 ਅੰਕ ਵਧ ਕੇ 80,766.41 'ਤੇ ਖੁੱਲ੍ਹਿਆ। ਜਦੋਂ ਕਿ NSE ਨਿਫਟੀ 73.3 ਅੰਕਾਂ ਦੇ ਵਾਧੇ ਨਾਲ 24,582.55 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.05 ਫੀਸਦੀ ਵੱਧ ਕੇ US$82.44 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸੋਮਵਾਰ ਨੂੰ ਪੂੰਜੀ ਬਾਜ਼ਾਰ ਵਿਚ ਖਰੀਦਦਾਰ ਬਣੇ ਰਹੇ ਅਤੇ ਉਨ੍ਹਾਂ ਨੇ ਸ਼ੁੱਧ 3,444.06 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8