ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 11 ਪੈਸੇ ਦੇ ਵਾਧੇ ਨਾਲ 82.01 ਪ੍ਰਤੀ ਡਾਲਰ ''ਤੇ

Wednesday, Apr 12, 2023 - 11:48 AM (IST)

ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 11 ਪੈਸੇ ਦੇ ਵਾਧੇ ਨਾਲ 82.01 ਪ੍ਰਤੀ ਡਾਲਰ ''ਤੇ

ਮੁੰਬਈ- ਸਥਾਨਕ ਸ਼ੇਅਰ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਨਾਲ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 11 ਪੈਸੇ ਦੇ ਵਾਧੇ ਨਾਲ 82.01 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਫਾਰੇਕਸ ਕਾਰੋਬਾਰੀਆਂ ਨੇ ਕਿਹਾ ਕਿ ਨਿਵੇਸ਼ਕਾਂ ਦੀ ਨਜ਼ਰ ਖਪਤਕਾਰ ਮੁੱਲ ਸੂਚਕ ਅੰਕ ਆਧਾਰਿਤ ਮਹਿੰਗਾਈ ਅੰਕੜਿਆਂ 'ਤੇ ਹੈ।

ਇਹ ਵੀ ਪੜ੍ਹੋ-ਫਿਊਚਰ ਰਿਟੇਲ ਨੂੰ ਖਰੀਦਣ ਦੀ ਦੌੜ ’ਚ ਅੰਬਾਨੀ-ਅਡਾਨੀ, ਇਸ ਵਾਰ ਮੁਕਾਬਲੇ ’ਚ ਹੋਣਗੇ 47 ਹੋਰ ਨਵੇਂ ਖਿਡਾਰੀ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.08 ਪ੍ਰਤੀ ਡਾਲਰ 'ਤੇ ਖੁੱਲ੍ਹਣ ਤੋਂ ਬਾਅਦ 82.01 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਇਹ ਪਿਛਲੇ ਕਾਰੋਬਾਰੀ ਸੈਸ਼ਨ ਦੇ ਮੁਕਾਬਲੇ 11 ਪੈਸੇ ਦਾ ਵਾਧਾ ਹੈ। ਇਸ ਨਾਲ ਪਿਛਲੇ ਕਾਰੋਬਾਰੀ ਸੈਸ਼ਨ 'ਚ ਰੁਪਿਆ 82.12 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਤੁਲਨਾ 'ਚ ਡਾਲਰ ਦੀ ਮਜ਼ਬੂਤੀ ਦਾ ਆਕਲਨ ਕਰਨ ਵਾਲਾ ਡਾਲਰ ਸੂਚਕ ਅੰਕ 0.11 ਫ਼ੀਸਦੀ ਦੇ ਨੁਕਸਾਨ ਨਾਲ 102.08 'ਤੇ ਆ ਗਿਆ।

ਇਹ ਵੀ ਪੜ੍ਹੋ- ਕਾਰੋਬਾਰ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਨੇ 9 ਸਾਲਾਂ ’ਚ ਸਮਾਪਤ ਕਰ ਦਿੱਤੇ ਪੁਰਾਣੇ 2000 ਨਿਯਮ-ਕਾਨੂੰਨ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News