ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 36 ਪੈਸੇ ਦੀ ਮਜ਼ਬੂਤੀ ਦੇ ਨਾਲ 82.24 ਪ੍ਰਤੀ ਡਾਲਰ ''ਤੇ
Friday, Mar 03, 2023 - 10:34 AM (IST)
ਮੁੰਬਈ- ਘਰੇਲੂ ਸ਼ੇਅਰ ਬਾਜ਼ਾਰ 'ਚ ਹਾਂ-ਪੱਖੀ ਰੁਖ਼ ਵਿਚਾਲੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 36 ਪੈਸੇ ਦੀ ਮਜ਼ਬੂਤੀ ਦੇ ਨਾਲ 82.24 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.28 'ਤੇ ਖੁੱਲ੍ਹਿਆ ਅਤੇ ਵਾਧਾ ਦਰਜ ਕਰਦੇ ਹੋਏ 82.24 ਦੇ ਲੈਵਲ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਬਿਜ਼ਨੈੱਸ ਕਲਾਸ 'ਚ ਪਰੋਸੇ ਗਏ ਖਾਣੇ 'ਚ ਦਿਖਿਆ ਜਿਉਂਦਾ ਰੇਂਗਦਾ ਹੋਇਆ ਕੀੜਾ, ਵੀਡੀਓ ਵਾਇਰਲ
ਰੁਪਿਆ ਵੀਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ 82.60 'ਤੇ ਬੰਦ ਹੋਇਆ ਸੀ। ਹੋਰ ਮੁਦਰਾਵਾਂ ਦੀ ਤੁਲਨਾ 'ਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਦਾ ਆਕਲਨ ਕਰਨ ਵਾਲਾ ਡਾਲਰ ਸੂਚਕਾਂਕ 0.13 ਫ਼ੀਸਦੀ ਡਿੱਗ ਕੇ 104.88 'ਤੇ ਪਹੁੰਚ ਗਿਆ। ਗਲੋਬਲ ਮਾਨ ਬ੍ਰੈਂਟ ਕੱਚਾ ਤੇਲ ਵਾਇਦਾ 0.39 ਫ਼ੀਸਦੀ ਡਿੱਗ ਕੇ 84.42 ਡਾਲਰ ਪ੍ਰਤੀ ਬੈਰਲ 'ਤੇ ਸੀ।
ਇਹ ਵੀ ਪੜ੍ਹੋ- 3200 ਰੁਪਏ ਤੋਂ ਜ਼ਿਆਦਾ ਸਸਤਾ ਹੋਇਆ ਸੋਨਾ, ਇਹ ਹੈ ਸੋਨੇ ਦਾ ਭਾਅ ਘਟਣ ਦੀ ਵਜ੍ਹਾ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।