ਘਰੇਲੂ ਯਾਤਰੀ ਵਾਹਨਾਂ ਦੀ ਵਿਕਰੀ ਫਰਵਰੀ 'ਚ 11 ਫ਼ੀਸਦੀ ਵਧੀ : ਸਿਆਮ
Tuesday, Mar 12, 2024 - 02:03 PM (IST)
ਨਵੀਂ ਦਿੱਲੀ (ਭਾਸ਼ਾ) - ਭਾਰਤ ਵਿਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ ਫਰਵਰੀ ਵਿਚ ਸਾਲ ਦਰ ਸਾਲ 11 ਫ਼ੀਸਦੀ ਦਾ ਵਾਧਾ ਹੋਇਆ ਹੈ। ਉਦਯੋਗ ਸੰਗਠਨ ਸਿਆਮ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਪੋਰਟ ਯੂਟਿਲਿਟੀ ਵਾਹਨਾਂ ਨੇ ਬਾਜ਼ਾਰ 'ਤੇ ਆਪਣੀ ਪਕੜ ਬਣਾਈ ਰੱਖੀ ਹੈ। ਆਟੋ ਕੰਪਨੀਆਂ ਨੇ ਪਿਛਲੇ ਮਹੀਨੇ ਡੀਲਰਾਂ ਨੂੰ ਕੁੱਲ 3,70,786 ਯਾਤਰੀ ਵਾਹਨ ਭੇਜੇ, ਜਦਕਿ ਇਕ ਸਾਲ ਪਹਿਲਾਂ ਇਸੇ ਮਿਆਦ ਵਿਚ ਇਹ ਅੰਕੜਾ 3,34,790 ਯੂਨਿਟ ਸੀ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਸਿਆਮ ਦੇ ਡਾਇਰੈਕਟਰ ਜਨਰਲ ਰਾਜੇਸ਼ ਮੇਨਨ ਨੇ ਇਕ ਬਿਆਨ ਵਿਚ ਕਿਹਾ ਕਿ ਯਾਤਰੀ ਵਾਹਨਾਂ ਨੇ ਇਸ ਸਾਲ ਫਰਵਰੀ ਵਿਚ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਵਿਕਰੀ ਦਰਦ ਕੀਤੀ ਹੈ। ਇਹ ਅੰਕੜਾ ਫਰਵਰੀ 2023 ਦੇ ਮੁਕਾਬਲੇ 10.8 ਫ਼ੀਸਦੀ ਵੱਧ ਕੇ 3.7 ਲੱਖ ਯੂਨਿਟ ਹੋ ਗਿਆ। ਸਮੀਖਿਆ ਅਧੀਨ ਮਹੀਨੇ ਵਿਚ ਕੁਲ ਦੋਪਹੀਆ ਵਾਹਨਾਂ ਦੀ ਵਿਕਰੀ 35 ਫ਼ੀਸਦੀ ਵੱਧ ਕੇ 15,20,761 ਇਕਾਈ ਹੋ ਗਈ, ਜੋ ਪਿਛਲੇ ਸਾਲ ਇਸੇ ਮਹੀਨੇ 11,29,661 ਇਕਾਈ ਸੀ। ਇਸੇ ਤਰ੍ਹਾਂ ਫਰਵਰੀ 'ਚ ਤਿੰਨ ਪਹੀਆ ਵਾਹਨਾਂ ਦੀ ਥੋਕ ਵਿਕਰੀ 54,584 ਯੂਨਿਟ ਰਹੀ, ਜੋ ਪਿਛਲੇ ਸਾਲ ਇਸੇ ਮਹੀਨੇ 50,382 ਯੂਨਿਟ ਸੀ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਸੋਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (ਸਿਆਮ) ਦੇ ਪ੍ਰਧਾਨ ਵਿਨੋਦ ਅਗਰਵਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਫਰਵਰੀ 2024 ਵਿੱਚ ਯਾਤਰੀ ਵਾਹਨਾਂ, ਦੋਪਹੀਆ ਵਾਹਨਾਂ ਅਤੇ ਤਿੰਨ ਪਹੀਆ ਵਾਹਨਾਂ ਦੀ ਵਿਕਰੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਹੋਇਆ ਹੈ, ਜਦੋਂ ਕਿ ਵਪਾਰਕ ਵਾਹਨਾਂ ਦੀ ਵਿਕਰੀ ਵਿੱਚ ਮਾਮੂਲੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8