SBI ਦਾ ਏਕੀਕ੍ਰਿਤ ਸ਼ੁੱਧ ਲਾਭ ਦੂਜੀ ਤਿਮਾਹੀ ''ਚ 9.13 ਫ਼ੀਸਦੀ ਵਧ ਕੇ ਹੋਇਆ 16,099 ਕਰੋੜ ਰੁਪਏ

11/04/2023 3:45:49 PM

ਮੁੰਬਈ (ਭਾਸ਼ਾ) - ਜਨਤਕ ਖੇਤਰ ਦੇ ਸਟੇਟ ਬੈਂਕ ਆਫ ਇੰਡੀਆ (ਐੱਸ.ਬੀ.ਆਈ.) ਦਾ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ 'ਚ ਏਕੀਕ੍ਰਿਤ ਸ਼ੁੱਧ ਲਾਭ 9.13 ਫ਼ੀਸਦੀ ਵਧ ਕੇ 16,099.58 ਕਰੋੜ ਰੁਪਏ ਹੋ ਗਿਆ ਹੈ। ਕੰਪਨੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਬੈਂਕ ਨੇ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ 'ਚ 14,752 ਕਰੋੜ ਰੁਪਏ ਦਾ ਏਕੀਕ੍ਰਿਤ ਸ਼ੁੱਧ ਲਾਭ ਦਰਜ ਕੀਤਾ ਸੀ। ਬੈਂਕ ਨੇ ਕਿਹਾ ਕਿ ਸਮੀਖਿਆ ਅਧੀਨ ਤਿਮਾਹੀ 'ਚ ਸਟੈਂਡਅਲੋਨ ਆਧਾਰ 'ਤੇ ਉਸ ਦਾ ਸ਼ੁੱਧ ਲਾਭ 14,330.02 ਕਰੋੜ ਰੁਪਏ ਰਿਹਾ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ 'ਚ 13,264.52 ਕਰੋੜ ਰੁਪਏ ਸੀ। 

ਇਹ ਵੀ ਪੜ੍ਹੋ - ਕਰਮਚਾਰੀਆਂ ਦਾ ਬੋਨਸ ਬਾਜ਼ਾਰ ’ਚ ਲਿਆਇਆ ਬਹਾਰ, ਦੀਵਾਲੀ 'ਤੇ ਹੋਵੇਗਾ 3.5 ਲੱਖ ਕਰੋੜ ਦਾ ਕਾਰੋਬਾਰ!

ਸਮੀਖਿਆ ਅਧੀਨ ਤਿਮਾਹੀ ਵਿੱਚ ਬੈਂਕ ਦੀ ਕੁੱਲ ਆਮਦਨ 1.12 ਲੱਖ ਕਰੋੜ ਰੁਪਏ ਸੀ, ਜੋ ਸਤੰਬਰ 2022 ਦੀ ਤਿਮਾਹੀ ਵਿੱਚ 88,733 ਕਰੋੜ ਰੁਪਏ ਸੀ। SBI ਕੋਲ ਕੁੱਲ ਬਾਜ਼ਾਰ ਦਾ ਪੰਜਵਾਂ ਹਿੱਸਾ ਹੈ ਅਤੇ ਦੇਸ਼ ਵਿੱਚ ਇਸ ਦਾ ਸਭ ਤੋਂ ਵੱਡਾ ਨੈੱਟਵਰਕ ਹੈ। ਸੰਤਬਰ, 2023 ਦੇ ਅੰਤ ਵਿੱਚ ਬੈਂਕ ਦਾ ਕੁੱਲ NPA (ਗੈਰ-ਕਾਰਗੁਜ਼ਾਰੀ ਸੰਪਤੀਆਂ) ਘੱਟ ਕੇ ਕੁੱਲ ਕਰਜ਼ਿਆਂ ਦੇ ਮੁਕਾਬਲੇ 2.55 ਫ਼ੀਸਦੀ ਰਹਿ ਗਿਆ, ਜੋ ਪਿਛਲੇ ਸਾਲ ਸਤੰਬਰ ਦੇ ਅੰਤ ਵਿੱਚ 3.52 ਫ਼ੀਸਦੀ ਸੀ ਅਤੇ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੇ ਅੰਤ ਵਿੱਚ 2.76 ਫ਼ੀਸਦੀ ਸੀ। 

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News