SBI ਨੇ ਚੋਣ ਬਾਂਡ ਬਾਰੇ ਜਾਣਕਾਰੀ ਦੇਣ ਲਈ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ, ਮੰਗਿਆ 30 ਜੂਨ ਤੱਕ ਦਾ ਸਮਾਂ

Tuesday, Mar 05, 2024 - 01:08 PM (IST)

SBI ਨੇ ਚੋਣ ਬਾਂਡ ਬਾਰੇ ਜਾਣਕਾਰੀ ਦੇਣ ਲਈ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ, ਮੰਗਿਆ 30 ਜੂਨ ਤੱਕ ਦਾ ਸਮਾਂ

ਬਿਜ਼ਨੈੱਸ ਡੈਸਕ : ਭਾਰਤੀ ਸਟੇਟ ਬੈਂਕ (SBI) ਨੇ ਚੋਣ ਬਾਂਡ ਨਾਲ ਸਬੰਧਤ ਵੇਰਵੇ ਜਮ੍ਹਾਂ ਕਰਾਉਣ ਲਈ ਸੁਪਰੀਮ ਕੋਰਟ ਤੋਂ 30 ਜੂਨ ਤੱਕ ਦਾ ਸਮਾਂ ਮੰਗਿਆ ਹੈ। SBI ਨੇ ਕਿਹਾ ਕਿ ਅਦਾਲਤ ਵਲੋਂ ਦਿੱਤਾ ਗਿਆ 3 ਹਫ਼ਤਿਆਂ ਦਾ ਸਮਾਂ ਕਾਫ਼ੀ ਨਹੀਂ ਹੈ। SBI ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਰਾਜਨੀਤਿਕ ਪਾਰਟੀਆਂ ਦੁਆਰਾ ਜਮ੍ਹਾ ਕੀਤੇ ਗਏ ਹਰੇਕ ਚੋਣ ਬਾਂਡ ਦੇ ਵੇਰਵਿਆਂ ਦਾ ਖ਼ੁਲਾਸਾ ਕਰਨ ਲਈ 30 ਜੂਨ ਤੱਕ ਦਾ ਸਮਾਂ ਵਧਾਉਣ ਦੀ ਬੇਨਤੀ ਕੀਤੀ। 

ਇਹ ਵੀ ਪੜ੍ਹੋ - Today Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ 10 ਗ੍ਰਾਮ ਸੋਨੇ ਦਾ ਰੇਟ

ਦੱਸ ਦੇਈਏ ਕਿ ਪਿਛਲੇ ਮਹੀਨੇ ਆਪਣੇ ਫ਼ੈਸਲੇ ਵਿਚ ਸੁਪਰੀਮ ਰੋਟ ਨੇ SBI ਨੂੰ 6 ਮਾਰਚ ਤੱਕ ਚੋਣ ਕਮਿਸ਼ਨ ਨੂੰ ਵੇਰਵੇ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਇਕ ਅਰਜ਼ੀ ਵਿਚ ਐੱਸਬੀਆਈ ਨੇ ਦਲੀਲ ਦਿੱਤੀ ਕਿ ਹਰੇਕ ਸਾਇਲੋ ਤੋਂ ਜਾਣਕਾਰੀ ਪ੍ਰਾਪਤ ਕਰਨਾ ਅਤੇ ਇਕ ਸਾਈਲੋ ਦੀ ਜਾਣਕਾਰੀ ਨੂੰ ਦੂਜੇ ਨਾਲ ਮਿਲਾਉਣ ਦੀ ਪ੍ਰਕਿਰਿਆ ਵਿੱਛ ਸਮਾਂ ਲੱਗੇਗਾ। 

ਇਹ ਵੀ ਪੜ੍ਹੋ - ਹੈਰਾਨੀਜਨਕ : ਪਿਛਲੇ 10 ਸਾਲ 'ਚ ਨਸ਼ੀਲੇ ਪਦਾਰਥਾਂ ’ਤੇ ਵਧਿਆ ਲੋਕਾਂ ਦਾ ਖ਼ਰਚਾ, ਪੜ੍ਹਾਈ ’ਤੇ ਘਟਿਆ

ਸੁਪਰੀਮ ਕੋਰਟ ਨੇ SBI ਤੋਂ ਮੰਗੀ ਇਹ ਜਾਣਕਾਰੀ 
ਸੁਪਰੀਮ ਕੋਰਟ ਨੇ SBI ਨੂੰ ਵੇਰਵਿਆਂ ਸਾਂਝਾ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ, ਜਿਸ ਵਿਚ ਹਰੇਕ ਚੋਣ ਬਾਂਡ ਦੀ ਖਰੀਦ ਦੀ ਮਿੱਤੀ, ਬਾਂਡ ਖਰੀਦਣ ਵਾਲੇ ਦਾ ਨਾ ਅਤੇ ਖਰੀਦੇ ਗਏ ਚੋਣ ਬਾਂਡ ਦੀ ਕੀਮਤ ਸ਼ਾਮਲ ਹੋਵੇਗੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਲੈਕਟੋਰਲ ਬਾਂਡਾਂ ਨੂੰ ਡੀਕੋਡ ਕਰਨਾ ਅਤੇ ਦਾਨੀਆਂ ਵਲੋਂ ਦਿੱਤੇ ਦਾਨ ਦਾ ਮੇਲ ਕਰਨਾ ਇਕ ਗੁੰਝਲਦਾਰ ਪ੍ਰਕਿਰਿਆ ਹੋਵੇਗੀ।

ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਹੁਣ ਮਹਿੰਗਾ ਹੋਇਆ ਪਿਆਜ਼, ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ

ਸੁਪਰੀਮ ਕੋਰਟ ਨੇ 15 ਫਰਵਰੀ ਨੂੰ ਇਕ ਇਤਿਹਾਸਕ ਫ਼ੈਸਲੇ ਵਿਚ ਰਾਜਨੀਤੀ ਦੇ ਵਿੱਤ ਦੇਣ ਲ਼ਈ ਚੋਣ ਬਾਂਡ ਸਕੀਮ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਦਾਨੀਆਂ, ਬਾਂਡ ਦੇ ਮੁੱਲਾਂ ਅਤੇ ਉਹਨਾਂ ਦੇ ਪ੍ਰਾਪਤ ਕਰਨ ਵਾਲਿਆਂ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਸਨ। ਲੋਕ ਸਭਾ ਚੋਣਾਂ ਤੋਂ ਮਹੀਨੇ ਪਹਿਲਾਂ ਆਪਣੇ ਫ਼ੈਸਲੇ ਵਿੱਚ, ਸਿਖਰਲੀ ਅਦਾਲਤ ਨੇ SBI ਨੂੰ ਛੇ ਸਾਲ ਪੁਰਾਣੀ ਸਕੀਮ ਵਿੱਚ ਦਾਨ ਦੇਣ ਵਾਲਿਆਂ ਦੇ ਨਾਵਾਂ ਦਾ ਖੁਲਾਸਾ ਚੋਣ ਕਮਿਸ਼ਨ ਨੂੰ ਕਰਨ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ - 9 ਕਰੋੜ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: PM ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਜਾਰੀ, ਖਾਤੇ 'ਚ ਜਮ੍ਹਾ ਹੋਏ 21000 ਕਰੋੜ

ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਨਿਰਦੇਸ਼ ਦਿੱਤਾ ਸੀ ਕਿ SBI ਨੂੰ ਸਿਆਸੀ ਪਾਰਟੀਆਂ ਦੁਆਰਾ ਭੁਗਤਾਨ ਕੀਤੇ ਗਏ ਸਾਰੇ ਚੋਣ ਬਾਂਡ ਦੇ ਵੇਰਵੇ ਪ੍ਰਦਾਨ ਕਰਨੇ ਪੈਣਗੇ। ਇਸ ਵਿੱਚ ਕਿਹਾ ਗਿਆ ਹੈ ਕਿ ਵੇਰਵਿਆਂ ਵਿੱਚ ਉਹ ਮਿਤੀ ਵੀ ਸ਼ਾਮਲ ਹੋਣੀ ਚਾਹੀਦੀ ਹੈ ਜਿਸ ਦਿਨ ਬਾਂਡ ਨੂੰ ਕੈਸ਼ ਕੀਤਾ ਗਿਆ ਸੀ ਅਤੇ ਰਕਮ। ਨਾਲ ਹੀ 6 ਮਾਰਚ ਤੱਕ ਚੋਣ ਕਮਿਸ਼ਨ ਅੱਗੇ ਪੂਰੇ ਵੇਰਵੇ ਪੇਸ਼ ਕੀਤੇ ਜਾਣ।

ਇਹ ਵੀ ਪੜ੍ਹੋ - ਪਤੰਜਲੀ ਨੇ ਪੂਰੇ ਦੇਸ਼ ਨੂੰ ਕੀਤਾ ਗੁੰਮਰਾਹ, ਸੁਪਰੀਟ ਕੋਰਟ ਨੇ ਨੋਟਿਸ ਜਾਰੀ ਕਰ ਮੰਗਿਆ ਜਵਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

 


author

rajwinder kaur

Content Editor

Related News