SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ

Monday, May 04, 2026 - 01:59 PM (IST)

SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ

ਬਿਜ਼ਨੈੱਸ ਡੈਸਕ : ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ, ਭਾਰਤੀ ਸਟੇਟ ਬੈਂਕ (SBI) ਨੇ ਆਪਣੇ ਕਰੋੜਾਂ ਗਾਹਕਾਂ ਨੂੰ ਆਨਲਾਈਨ ਧੋਖਾਧੜੀ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਬੈਂਕ ਨੇ ਗਾਹਕਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਕਿਸੇ ਵੀ ਆਕਰਸ਼ਕ ਆਨਲਾਈਨ ਆਫਰ ਜਾਂ ਜ਼ਿਆਦਾ ਮੁਨਾਫੇ ਦੇ ਲਾਲਚ ਵਿੱਚ ਆ ਕੇ ਬਿਨਾਂ ਜਾਂਚ ਕੀਤੇ ਕਿਸੇ 'ਤੇ ਭਰੋਸਾ ਨਾ ਕਰਨ, ਕਿਉਂਕਿ ਅਜਿਹੇ ਆਫਰ ਅਕਸਰ ਫਰਜ਼ੀ ਹੁੰਦੇ ਹਨ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਸੋਸ਼ਲ ਮੀਡੀਆ 'ਤੇ ਚੱਲ ਰਿਹਾ ਹੈ ਫਰਜ਼ੀਵਾੜਾ 

SBI ਨੇ ਖਾਸ ਤੌਰ 'ਤੇ ਸੋਸ਼ਲ ਮੀਡੀਆ 'ਤੇ ਫੈਲ ਰਹੇ ਭੁਲੇਖਿਆਂ ਬਾਰੇ ਅਲਰਟ ਕੀਤਾ ਹੈ। ਸਾਈਬਰ ਅਪਰਾਧੀ YONO SBI ਦੇ ਨਾਂ 'ਤੇ ਨਕਲੀ ਪੇਜ ਅਤੇ ਇਸ਼ਤਿਹਾਰ ਬਣਾ ਕੇ ਲੋਕਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹਨਾਂ ਇਸ਼ਤਿਹਾਰਾਂ ਵਿੱਚ ਯੂਜ਼ਰਨੇਮ ਜਾਂ ਪਾਸਵਰਡ ਰਿਕਵਰ ਕਰਨ ਦੇ ਬਹਾਨੇ ਲਿੰਕ ਦਿੱਤੇ ਜਾਂਦੇ ਹਨ, ਜੋ ਅਸਲ ਵਿੱਚ ਤੁਹਾਡੀ ਬੈਂਕਿੰਗ ਜਾਣਕਾਰੀ ਚੋਰੀ ਕਰਨ ਲਈ ਹੁੰਦੇ ਹਨ। ਬੈਂਕ ਨੇ ਸਖ਼ਤ ਹਦਾਇਤ ਕੀਤੀ ਹੈ ਕਿ ਅਜਿਹੇ ਕਿਸੇ ਵੀ ਲਿੰਕ 'ਤੇ ਕਲਿੱਕ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ :   ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ

ਬੈਂਕ ਵੱਲੋਂ ਸੁਰੱਖਿਅਤ ਬੈਂਕਿੰਗ ਲਈ ਦਿੱਤੀ ਗਈ ਸਲਾਹ:

ਹਮੇਸ਼ਾ ਅਧਿਕਾਰਤ ਐਪ ਜਾਂ ਵੈੱਬਸਾਈਟ ਦੀ ਹੀ ਵਰਤੋਂ ਕਰੋ।
ਕਿਸੇ ਵੀ ਅਣਜਾਣ ਲਿੰਕ, ਕਾਲ ਜਾਂ ਮੈਸੇਜ 'ਤੇ ਭਰੋਸਾ ਨਾ ਕਰੋ।
ਆਪਣਾ OTP, ਪਾਸਵਰਡ ਜਾਂ ਨਿੱਜੀ ਜਾਣਕਾਰੀ ਕਦੇ ਵੀ ਕਿਸੇ ਨਾਲ ਸਾਂਝੀ ਨਾ ਕਰੋ।
ਜੇਕਰ ਪਾਸਵਰਡ ਰੀਸੈੱਟ ਕਰਨਾ ਹੈ, ਤਾਂ ਸਿਰਫ਼ ਅਧਿਕਾਰਤ ਪਲੇਟਫਾਰਮ ਜਾਂ ਬੈਂਕ ਸ਼ਾਖਾ ਦੀ ਮਦਦ ਲਓ।

ਇਹ ਵੀ ਪੜ੍ਹੋਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ

ਸ਼ੱਕੀ ਕਾਲਾਂ ਦੀ ਪਛਾਣ ਕਿਵੇਂ ਕਰੀਏ? 

SBI ਨੇ ਦੱਸਿਆ ਕਿ ਕੋਈ ਵੀ ਬੈਂਕ ਕਦੇ ਵੀ ਫੋਨ, ਮੈਸੇਜ ਜਾਂ ਸੋਸ਼ਲ ਮੀਡੀਆ ਰਾਹੀਂ ਤੁਹਾਡੀ ਗੁਪਤ ਜਾਣਕਾਰੀ ਨਹੀਂ ਮੰਗਦਾ। ਬੈਂਕ ਦੀਆਂ ਅਧਿਕਾਰਤ ਕਾਲਾਂ ਆਮ ਤੌਰ 'ਤੇ 1600 ਤੋਂ ਸ਼ੁਰੂ ਹੋਣ ਵਾਲੇ ਨੰਬਰਾਂ ਤੋਂ ਆਉਂਦੀਆਂ ਹਨ, ਇਸ ਲਈ ਹੋਰ ਸ਼ੱਕੀ ਨੰਬਰਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਠੱਗੀ ਹੋਣ 'ਤੇ ਇੱਥੇ ਕਰੋ ਸ਼ਿਕਾਇਤ 

ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਸਾਈਬਰ ਠੱਗੀ ਦਾ ਸ਼ੱਕ ਹੁੰਦਾ ਹੈ ਜਾਂ ਤੁਹਾਡੇ ਨਾਲ ਕੋਈ ਧੋਖਾਧੜੀ ਹੁੰਦੀ ਹੈ, ਤਾਂ ਤੁਰੰਤ 1930 ਹੈਲਪਲਾਈਨ ਨੰਬਰ 'ਤੇ ਕਾਲ ਕਰੋ। ਇਸ ਤੋਂ ਇਲਾਵਾ ਤੁਸੀਂ cybercrime.gov.in 'ਤੇ ਜਾ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਇਹ ਵੀ ਪੜ੍ਹੋ :  ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ': ਸੋਨੇ ਦੀ ਦਰਾਮਦ ਡਿੱਗੀ, 30 ਸਾਲਾਂ ਬਾਅਦ ਬਣੇ ਅਜਿਹੇ ਹਾਲਾਤ

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News