SBI ਕਰੇਗਾ 3,500 ਅਧਿਕਾਰੀਆਂ ਦੀ ਨਿਯੁਕਤੀ, ਇਨ੍ਹਾਂ ਅਹੁਦਿਆਂ ਲਈ ਕੀਤੀ ਜਾਵੇਗੀ ਭਰਤੀ
Monday, Oct 27, 2025 - 12:28 PM (IST)
ਨਵੀਂ ਦਿੱਲੀ (ਭਾਸ਼ਾ) - ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਆਪਣੇ ਸੰਚਾਲਨ ਨੂੰ ਮਜ਼ਬੂਤ ਕਰਨ ਅਤੇ ਦੇਸ਼ ਭਰ ’ਚ ਸੇਵਾ ਵੰਡ ਨੂੰ ਬਿਹਤਰ ਬਣਾਉਣ ਲਈ ਲੱਗਭਗ 3,500 ਅਧਿਕਾਰੀਆਂ ਦੀ ਨਿਯੁਕਤੀ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਆਈ 12 ਸਾਲ ਦੀ ਸਭ ਤੋਂ ਵੱਡੀ ਗਿਰਾਵਟ
ਦੇਸ਼ ਦੇ ਸਭ ਤੋਂ ਵੱਡੇ ਬੈਂਕ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ (ਮਨੁੱਖੀ ਸਰੋਤ) ਅਤੇ ਮੁੱਖ ਵਿਕਾਸ ਅਧਿਕਾਰੀ (ਸੀ. ਡੀ. ਓ.) ਕਿਸ਼ੋਰ ਕੁਮਾਰ ਪੋਲੁਦਾਸੂ ਨੇ ਕਿਹਾ ਕਿ ਬੈਂਕ ਨੇ ਜੂਨ ’ਚ 505 ਪ੍ਰੋਬੇਸ਼ਨਰੀ ਅਫਸਰ (ਪੀ. ਓ.) ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ,‘‘ਇੰਨੀ ਹੀ ਗਿਣਤੀ ’ਚ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਜਾਰੀ ਹੈ। ਅਰਜ਼ੀਆਂ ਪ੍ਰਾਪਤ ਹੋ ਗਈਆਂ ਹਨ।’’
ਇਹ ਵੀ ਪੜ੍ਹੋ : ਪੰਜਾਬ 'ਚ ਚਿਕਨ ਨਾਲੋਂ ਮਹਿੰਗਾ ਹੋਇਆ ਟਮਾਟਰ, 700 ਰੁਪਏ ਤੱਕ ਪਹੁੰਚੀ ਇੱਕ ਕਿਲੋ ਦੀ ਕੀਮਤ
ਉਨ੍ਹਾਂ ਨੇ ਮਾਹਿਰ ਅਧਿਕਾਰੀਆਂ ਦੇ ਸਬੰਧ ’ਚ ਕਿਹਾ ਕਿ ਆਈ. ਟੀ. ਅਤੇ ਸਾਈਬਰ ਸੁਰੱਖਿਆ ਖੇਤਰ ਦੀ ਦੇਖਭਾਲ ਲਈ ਲੱਗਭਗ 1,300 ਅਧਿਕਾਰੀਆਂ ਦੀ ਚੋਣ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਪੀ. ਓ. ਦੇ 541 ਖਾਲੀ ਅਹੁਦਿਆਂ ਲਈ ਇਸ਼ਤਿਹਾਰ ਜਾਰੀ ਹੋ ਚੁੱਕਾ ਹੈ। ਅਰਜ਼ੀਆਂ ਪਹਿਲਾਂ ਹੀ ਮਿਲ ਚੁੱਕੀਆਂ ਹਨ।
ਇਹ ਵੀ ਪੜ੍ਹੋ : ਆਲ ਟਾਈਮ ਹਾਈ ਤੋਂ ਠਾਹ ਡਿੱਗਾ ਸੋਨਾ, ਚਾਂਦੀ ਵੀ 30350 ਰੁਪਏ ਟੁੱਟੀ, ਜਾਣੋ 24-23-22-18K ਦੇ ਭਾਅ
ਇਹ ਵੀ ਪੜ੍ਹੋ : ਸਾਲ 2026 ਦੇ ਅੰਤ ਤੱਕ ਸੋਨਾ ਇੰਨਾ ਮਹਿੰਗਾ ਹੋ ਜਾਵੇਗਾ ਕਿ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
