ਸ਼ੇਅਰ ਬਾਜ਼ਾਰ ਦੇ ਨਵੇਂ ਨਿਯਮ ’ਤੇ ਸੇਬੀ ਦਾ ਵੱਡਾ ਫੈਸਲਾ, ਚੇਅਰਮੈਨ ਨੇ ਸਪੱਸ਼ਟ ਕੀਤਾ ਪੂਰਾ ਪਲਾਨ

Monday, Aug 17, 2026 - 06:58 PM (IST)

ਸ਼ੇਅਰ ਬਾਜ਼ਾਰ ਦੇ ਨਵੇਂ ਨਿਯਮ ’ਤੇ ਸੇਬੀ ਦਾ ਵੱਡਾ ਫੈਸਲਾ, ਚੇਅਰਮੈਨ ਨੇ ਸਪੱਸ਼ਟ ਕੀਤਾ ਪੂਰਾ ਪਲਾਨ

ਬਿਜ਼ਨੈੱਸ ਡੈਸਕ - ਭਾਰਤੀ ਸ਼ੇਅਰ ਬਾਜ਼ਾਰ ’ਚ ਹਾਲ ਹੀ ’ਚ ਲਾਗੂ ਕੀਤਾ ਗਿਆ ਕਲੋਜ਼ਿੰਗ ਆਕਸ਼ਨ ਸੈਸ਼ਨ (ਸੀ. ਏ. ਐੱਸ.) ਨਿਯਮ ਫਿਲਹਾਲ ਵਾਪਸ ਨਹੀਂ ਲਿਆ ਜਾਵੇਗਾ। ਬਾਜ਼ਾਰ ਰੈਗੂਲੇਟਰ ਸੇਬੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਨਵਾਂ ਸਿਸਟਮ ਅੱਗੇ ਵੀ ਜਾਰੀ ਰਹੇਗਾ। ਹਾਲਾਂਕਿ, ਇਸ ’ਚ ਆਉਣ ਵਾਲੀਆਂ ਦਿੱਕਤਾਂ ਅਤੇ ਬਾਜ਼ਾਰ ਹਿੱਸੇਦਾਰਾਂ ਤੋਂ ਮਿਲੇ ਸੁਝਾਵਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਜ਼ਰੂਰਤ ਪੈਣ ’ਤੇ ਇਸ ’ਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...

ਸੇਬੀ ਚੇਅਰਮੈਨ ਤੁਹਿਨ ਕਾਂਤ ਪਾਂਡੇ ਨੇ ਕਿਹਾ ਕਿ ਕਲੋਜ਼ਿੰਗ ਆਕਸ਼ਨ ਸੈਸ਼ਨ ਇੱਥੇ ਬਣਿਆ ਰਹੇਗਾ। ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਨੂੰ ਲੈ ਕੇ ਬਾਜ਼ਾਰ ਤੋਂ ਕਈ ਸੁਝਾਅ ਅਤੇ ਪ੍ਰਤੀਕਿਰਿਆਵਾਂ ਮਿਲੀਆਂ ਹਨ। ਸੇਬੀ ਦੀਆਂ ਟੀਮਾਂ ਇਨ੍ਹਾਂ ਸੁਝਾਵਾਂ ਦਾ ਅਧਿਐਨ ਕਰ ਰਹੀਆਂ ਹਨ ਅਤੇ ਬਾਜ਼ਾਰ ਨਾਲ ਜੁੜੇ ਲੋਕਾਂ ਨਾਲ ਗੱਲਬਾਤ ਵੀ ਕਰ ਰਹੀਆਂ ਹਨ। ਉਨ੍ਹਾਂ ਸੰਕੇਤ ਦਿੱਤਾ ਕਿ ਜੇਕਰ ਸੀ. ਏ. ਐੱਸ. ’ਚ ਕੋਈ ਵਿਹਾਰਕ ਸਮੱਸਿਆ ਸਾਹਮਣੇ ਆਉਂਦੀ ਹੈ ਅਤੇ ਉਸ ’ਚ ਸੁਧਾਰ ਦੀ ਗੁੰਜਾਇਸ਼ ਹੋਵੇਗੀ, ਤਾਂ ਰੈਗੂਲੇਟਰ ਬਦਲਾਅ ਕਰਨ ਤੋਂ ਪਿੱਛੇ ਨਹੀਂ ਹਟੇਗਾ।

ਇਹ ਵੀ ਪੜ੍ਹੋ :   ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼

3 ਅਗਸਤ ਤੋਂ ਲਾਗੂ ਹੋਇਆ ਹੈ ਨਵਾਂ ਸਿਸਟਮ

ਕਲੋਜ਼ਿੰਗ ਆਕਸ਼ਨ ਸੈਸ਼ਨ ਨੂੰ 3 ਅਗਸਤ ਤੋਂ ਲਾਗੂ ਕੀਤਾ ਗਿਆ ਹੈ। ਇਸ ਦਾ ਮਕਸਦ ਸ਼ੇਅਰ ਬਾਜ਼ਾਰ ਦੇ ਕਾਰੋਬਾਰੀ ਦਿਨ ਦੇ ਅੰਤ ’ਚ ਸ਼ੇਅਰਾਂ ਦੀ ਕਲੋਜ਼ਿੰਗ ਕੀਮਤ ਤੈਅ ਕਰਨ ਦੀ ਪ੍ਰਕਿਰਿਆ ਨੂੰ ਬਿਹਤਰ ਅਤੇ ਵਧੇਰੇ ਵਿਵਸਥਿਤ ਬਣਾਉਣਾ ਹੈ। ਹਾਲਾਂਕਿ, ਸਿਸਟਮ ਲਾਗੂ ਹੋਣ ਤੋਂ ਬਾਅਦ ਕੁਝ ਲੋਕਾਂ ਨੇ ਇਸ ਦੀ ਕੰਮ ਕਰਨ ਦੀ ਪ੍ਰਣਾਲੀ ਨੂੰ ਲੈ ਕੇ ਸਵਾਲ ਉਠਾਏ ਹਨ। ਸੋਸ਼ਲ ਮੀਡੀਆ ’ਤੇ ਵੀ ਨਵੇਂ ਨਿਯਮ ਨਾਲ ਜੁੜੀਆਂ ਕਈ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ :  ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

ਨਵੇਂ ਸਿਸਟਮ ਨੂੰ ਸਮਝਣਾ ਵੀ ਜ਼ਰੂਰੀ

ਸੇਬੀ ਚੇਅਰਮੈਨ ਨੇ ਲੋਕਾਂ ਨੂੰ ਨਵੇਂ ਸਿਸਟਮ ਨੂੰ ਸਮਝਣ ਅਤੇ ਉਸ ਦੇ ਅਨੁਸਾਰ ਆਪਣੀ ਤਿਆਰੀ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਵਸਥਾ ਕਈ ਸਾਲਾਂ ਤੋਂ ਚੱਲੀ ਆ ਰਹੀ ਹੋਵੇ ਤਾਂ ਲੋਕਾਂ ਨੂੰ ਬਦਲਾਅ ਸਵੀਕਾਰ ਕਰਨ ’ਚ ਸਮਾਂ ਲੱਗਦਾ ਹੈ। ਉਨ੍ਹਾਂ ਅਨੁਸਾਰ ਕਈ ਵਾਰ ਲੋਕ ਨਵੀਂ ਵਿਵਸਥਾ ਨੂੰ ਸਿੱਖਣ ਅਤੇ ਸਮਝਣ ਲਈ ਪੂਰੇ ਯਤਨ ਨਹੀਂ ਕਰਦੇ। ਸੇਬੀ ਦਾ ਮੰਨਣਾ ਹੈ ਕਿ ਸਮੇਂ ਦੇ ਨਾਲ ਸੀ. ਏ. ਐੱਸ. ਦੀ ਸਮਝ ਅਤੇ ਹਿੱਸੇਦਾਰੀ ਵਧਣ ’ਤੇ ਇਸ ਦੀ ਕੰਮ ਕਰਨ ਦੀ ਪ੍ਰਣਾਲੀ ਹੋਰ ਬਿਹਤਰ ਹੋ ਸਕਦੀ ਹੈ।

ਇਹ ਵੀ ਪੜ੍ਹੋ : Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ ਗਲਤੀਆਂ ਤੋਂ ਬਚੋ, ਨਹੀਂ ਤਾਂ ਵਧ ਸਕਦਾ ਹੈ ਖ਼ਰਚਾ

ਇਹ ਵੀ ਪੜ੍ਹੋ : Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ

ਇਹ ਵੀ ਪੜ੍ਹੋ :  ਧੜੰਮ ਡਿੱਗੀ ਚਾਂਦੀ ਤੇ ਸੋਨੇ ਦੀਆਂ ਕੀਮਤਾਂ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ

ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News