ਸੇਬੀ ਦੀ ਬੋਰਡ ਬੈਠਕ ’ਚ ਵੱਡੇ ਸੁਧਾਰਾਂ ਨੂੰ ਮਨਜ਼ੂਰੀ, ਮਿਊਚੁਅਲ ਫੰਡ ’ਚ ਪਾਰਦਰਸ਼ਤਾ ਵਧਾਉਣ ’ਤੇ ਜ਼ੋਰ

Thursday, Dec 18, 2025 - 12:14 PM (IST)

ਸੇਬੀ ਦੀ ਬੋਰਡ ਬੈਠਕ ’ਚ ਵੱਡੇ ਸੁਧਾਰਾਂ ਨੂੰ ਮਨਜ਼ੂਰੀ, ਮਿਊਚੁਅਲ ਫੰਡ ’ਚ ਪਾਰਦਰਸ਼ਤਾ ਵਧਾਉਣ ’ਤੇ ਜ਼ੋਰ

ਮੁੰਬਈ (ਭਾਸ਼ਾ) - ਬਾਜ਼ਾਰ ਰੈਗੂਲੇਟਰੀ ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਦੀ ਬੁੱਧਵਾਰ ਨੂੰ ਹੋਈ ਬੈਠਕ ’ਚ ਕਈ ਮਹੱਤਵਪੂਰਨ ਸੁਧਾਰਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਸੁਧਾਰਾਂ ਦਾ ਮਕਸਦ ਕੰਪਨੀਆਂ ਅਤੇ ਨਿਵੇਸ਼ਕਾਂ ਦੋਵਾਂ ਲਈ ਪ੍ਰਕਿਰਿਆ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਹੈ।

ਇਹ ਵੀ ਪੜ੍ਹੋ :     Gold ਦਾ U-Turn, ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ ਭਾਅ

ਬੋਰਡ ਆਫ ਡਾਇਰੈਕਟਰਜ਼ ਨੇ ਕੰਪਨੀਆਂ ਲਈ ਫੰਡ ਇਕੱਠਾ ਕਰਨ ਦੇ ਸਮੇਂ ਪੇਸ਼ ਕੀਤੇ ਜਾਣ ਵਾਲੇ ਇਸ਼ੂ ਦਸਤਾਵੇਜ਼ ਨੂੰ ਸਰਲ ਬਣਾਉਣ ਦਾ ਪ੍ਰਸਤਾਵ ਮਨਜ਼ੂਰ ਕੀਤਾ। ਇਸ ਨਾਲ ਨਿਵੇਸ਼ਕਾਂ ਨੂੰ ਨਿਵੇਸ਼ ਦੇ ਫੈਸਲੇ ਲੈਣ ’ਚ ਆਸਾਨੀ ਹੋਵੇਗੀ ਅਤੇ ਉਹ ਘੱਟ ਸਮੇਂ ’ਚ ਹੀ ਮੁੱਖ ਬਿੰਦੂਆਂ ਦੀ ਜਾਣਕਾਰੀ ਇਕੱਠੀ ਕਰ ਸਕਣਗੇ। ਇਸ ਤੋਂ ਇਲਾਵਾ ਮਿਊਚੁਅਲ ਫੰਡ ਯੋਜਨਾਵਾਂ ’ਚ ਪਾਰਦਰਸ਼ਤਾ ਵਧਾਉਣ ਲਈ ਪੂਰਨ ਖਰਚ ਅਨੁਪਾਤ (ਟੀ. ਈ. ਆਰ.) ਨੂੰ ਵੱਖ-ਵੱਖ ਕਾਰਕਾਂ ’ਚ ਤੋਡ਼ਨ ਦੀ ਮਨਜ਼ੂਰੀ ਦਿੱਤੀ ਗਈ।

ਇਹ ਵੀ ਪੜ੍ਹੋ :    ਵੱਡਾ ਝਟਕਾ! ਪੁਰਾਣੇ ਵਾਹਨਾਂ ਲਈ ਲਾਗੂ ਹੋਏ ਨਵੇਂ ਨਿਯਮ, ਫੀਸਾਂ ਕਈ ਗੁਣਾ ਵਧੀਆਂ

ਭਾਰਤੀ ਸਕਿਓਰਿਟੀ ਅਤੇ ਐਕਸਚੇਂਜ ਬੋਰਡ (ਸੇਬੀ) ਨੇ ਬਾਂਡ ਜਾਂ ਕਰਜ਼ਾ ਇਸ਼ੂ ’ਚ ਵੀ ਵਿਸ਼ੇਸ਼ ਸ਼੍ਰੇਣੀ ਦੇ ਨਿਵੇਸ਼ਕਾਂ ਨੂੰ ਇਨਸੈਂਟਿਵ ਦੇਣ ਦੀ ਆਗਿਆ ਦਿੱਤੀ। ਬੋਰਡ ਆਫ ਡਾਇਰੈਕਟਰਜ਼ ਨੇ ਵੱਡੀਆਂ ਕੰਪਨੀਆਂ ’ਤੇ ਪਾਲਣਾ ਦਾ ਬੋਝ ਘੱਟ ਕਰਨ ਲਈ ਉੱਚ ਕਰਜ਼ਾ ਮੁੱਲ ਵਾਲੀਆਂ ਸੂਚੀਬੱਧ ਇਕਾਈਆਂ (ਐੱਚ. ਵੀ. ਡੀ. ਐੱਲ. ਈ.) ਦੀ ਪਛਾਣ ਲਈ ਕਰਜ਼ਾ-ਹੱਦ ਨੂੰ 1,000 ਕਰੋਡ਼ ਤੋਂ ਵਧਾ ਕੇ 5,000 ਕਰੋਡ਼ ਰੁਪਏ ਕਰਨ ਦਾ ਪ੍ਰਸਤਾਵ ਵੀ ਮਨਜ਼ੂਰ ਕੀਤਾ। ਸੇਬੀ ਚੇਅਰਮੈਨ ਤੁਹਿਨ ਕਾਂਤ ਪਾਂਡੇ ਦੀ ਪ੍ਰਧਾਨਗੀ ’ਚ ਹੋਈ ਇਸ ਬੈਠਕ ’ਚ ਉੱਚ-ਪੱਧਰੀ ਕਮੇਟੀ ਦੀਆਂ ਸਿਫਾਰਿਸ਼ਾਂ ਦੀ ਸਮੀਖਿਆ ਵੀ ਕੀਤੀ ਗਈ।

ਇਹ ਵੀ ਪੜ੍ਹੋ :     ਪੋਤੇ ਨੂੰ ਮਿਲੀ ਦਾਦਾ ਜੀ ਦੀ 1996 ਦੀ SBI ਪਾਸਬੁੱਕ, ਬੈਂਕ 'ਚ ਜਮ੍ਹਾਂ ਰਕਮ ਦੇਖ ਕੇ ਉੱਡੇ ਹੋਸ਼...

ਇਹ ਵੀ ਪੜ੍ਹੋ :    8th Pay Commission: ਰਿਟਾਇਰਡ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਸਰਕਾਰ ਨੇ ਦਿੱਤਾ ਸਪੱਸ਼ਟ ਜਵਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News