ਸੇਬੀ ਨੇ ਕਰਮਚਾਰੀਆਂ ਦੀਆਂ ਭ੍ਰਿਸ਼ਟ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਸਖਤ ਕੀਤੇ ਨਿਯਮ

05/09/2024 11:45:50 AM

ਨਵੀਂ ਦਿੱਲੀ (ਭਾਸ਼ਾ) - ਪੂੰਜੀ ਬਾਜ਼ਾਰ ਰੈਗੂਲੇਟਰੀ ਸੇਬੀ ਨੇ ਆਪਣੇ ਕਰਮਚਾਰੀਆਂ ਦੀਆਂ ਗੜਬੜੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਨਾਲ ਨਜਿੱਠਣ ਲਈ ਨਿਯਮ ਸਖਤ ਕਰ ਦਿੱਤੇ ਹਨ। ਭਾਰਤੀ ਸਕਿਓਰਿਟੀ ਅੈਂਡ ਐਕਸਚੇਂਜ ਬੋਰਡ (ਸੇਬੀ) ਨੇ ਇਸ ਲਈ ਆਪਣੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਕੰਟਰੋਲ ਕਰਨ ਵਾਲੇ ਨਿਯਮਾਂ ’ਚ ਸੋਧ ਕੀਤੀ ਹੈ। ਇਸ ਤਹਿਤ ਇਕ ਸਮਰਥ ਅਧਿਕਾਰ ਕਾਨੂੰਨ ਤਹਿਤ ਸੇਬੀ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਦੀ ਪੂਰਤੀ ਲਈ ਸਿੱਧੇ ਤੌਰ ’ਤੇ ਸਬੰਧਿਤ ਕਰਮਚਾਰੀ ਤੋਂ ਰਾਸ਼ੀ ਦੀ ਵਸੂਲੀ ਕਰ ਸਕਦਾ ਹੈ।

ਇਹ ਵੀ ਪੜ੍ਹੋ :     ਪਿਤਾ ਦੀ ਮੌਤ ਤੋਂ ਬਾਅਦ ਮਾਂ ਨੇ ਵੀ ਛੱਡਿਆ ਸਾਥ, 10 ਸਾਲਾ ਜਸਪ੍ਰੀਤ ਨੂੰ ਆਨੰਦ ਮਹਿੰਦਰਾ ਨੇ ਦਿੱਤੀ ਇਹ ਆਫ਼ਰ

ਇਹ ਰਾਸ਼ੀ ਕਰਮਚਾਰੀਆਂ ਦੀ ਤਨਖਾਹ ਅਤੇ ਉਸ ਨੂੰ ਮਿਲਣ ਵਾਲੀ ਹੋਰ ਰਕਮ ਤੋਂ ਲਈ ਜਾ ਸਕਦੀ ਹੈ। ਸੇਬੀ ਅਨੁਸਾਰ ਇਹ ਕਦਮ ਉਦੋਂ ਉਠਾਇਆ ਜਾ ਸਕਦਾ ਹੈ, ਜਦੋਂ ਕਿਸੇ ਕਰਮਚਾਰੀ ਨੇ ਕਥਿਤ ਤੌਰ ’ਤੇ ਅਣਉਚਿਤ ਉਦੇਸ਼ ਲਈ ਜਾਂ ਭ੍ਰਿਸ਼ਟ ਤਰੀਕੇ ਨਾਲ ਕੰਮ ਕੀਤਾ ਹੋਵੇ ਜਾਂ ਭ੍ਰਿਸ਼ਟ ਇਰਾਦੇ ਨਾਲ ਆਪਣੀਆਂ ਸ਼ਕਤੀਆਂ ਦੀ ਵਰਤੋਂ ਕੀਤੀ ਹੋਵੇ।

ਇਹ ਵੀ ਪੜ੍ਹੋ :      ਸਰਕਾਰੀ ਸਕੂਲਾਂ 'ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ 'ਤੇ ਹੋਵੇਗੀ ਵੱਡੀ ਕਾਰਵਾਈ

ਬਾਜ਼ਾਰ ਰੈਗੂਲੇਟਰੀ ਨੇ 6 ਮਈ ਦੇ ਆਪਣੇ ਸਰਕੁਲਰ ’ਚ ਕਿਹਾ ਕਿ ਨਵੀਂ ਵਿਵਸਥਾ ਉਨ੍ਹਾਂ ਕਰਮਚਾਰੀਆਂ ’ਤੇ ਵੀ ਲਾਗੂ ਹੋਵੇਗੀ, ਜਿਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ ਜਾਂ ਰਿਟਾਇਰਡ ਹੋ ਗਏ ਹਨ ਅਤੇ ਡੈਪੂਟੇਸ਼ਨ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਨਵੇਂ ਨਿਯਮ ਲਾਗੂ ਹੋ ਗਏ ਹਨ। ਸੋਧੇ ਿਨਯਮਾਂ ਤਹਿਤ ਕਿਸੇ ਕਰਮਚਾਰੀ ਖਿਲਾਫ ਸ਼ੁਰੂ ਕੀਤੀ ਗਈ ਕਿਸੇ ਵੀ ਕਾਰਵਾਈ ਦੇ ਪੈਂਿਡੰਗ ਰਹਿਣ ਦੌਰਾਨ ਸਬੰਧਤ ਕਰਮਚਾਰੀ ਨੂੰ ਮਿਲਣ ਵਾਲੀ ਗ੍ਰੈਚੁਟੀ ਨੂੰ ਪੂਰਨ ਰੂਪ ਜਾਂ ਅੰਸ਼ਿਕ ਰੂਪ ਨਾਲ ਰੋਕਿਆ ਜਾ ਸਕਦਾ ਹੈ। ਕਾਰਵਾਈ ਪੂਰੀ ਹੋਣ ਤੋਂ ਬਾਅਦ ਕਰਮਚਾਰੀ ਨੂੰ ਗ੍ਰੈਚੁਟੀ ਦਾ ਭੁਗਤਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :      ਔਰਤ ਨੇ ਪੰਜ ਕੁੜੀਆਂ ਨੂੰ ਦਿੱਤਾ ਜਨਮ, ਡਾਕਟਰ ਨੇ ਕਿਹਾ ਮੇਰੇ ਲਈ ਪਹਿਲਾ ਤਜਰਬਾ
ਇਹ ਵੀ ਪੜ੍ਹੋ :      ਚੀਨ ਦੀ ਇਸ ਹਰਕਤ ਕਾਰਨ ਦੁਨੀਆ ਭਰ 'ਚ ਲਗਾਤਰ ਵਧ ਰਹੀਆਂ ਸੋਨਾ ਦੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News